ਨਾਜਾਇਜ਼ ਅਸਲੇ ਸਮੇਤ ਇਕ ਮੁਲਜਮ ਗ੍ਰਿਫਤਾਰ

ਇਸ ਦੌਰਾਨ ਡੀ. ਐਸ. ਪੀ. ਜੇ. ਚ ਤਲਵਿੰਦਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਮੁਹਾਲੀ ਵੱਲੋਂ ਨਾਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਐੱਸ. ਬੀ. ਆਈ. ਹੋਮਜ਼ ਲਕੜਾ ਕੋਲੋਂ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਤੂਫ਼ਾਰ ਵਾਸੀ ਬੁੜੈਲ ਸੈਕਟਰ 45 ਚੰਡੀਗੜ੍ਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਤੂਫ਼ਾਰ ਕੋਲੋਂ 32 ਬੋਰ ਦਾ ਇਕ ਪਿਸਟਲ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ।

ਡੀ. ਐਸ. ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਪਹਿਲਾਂ ਹੀ ਵੰਧ ਭਾਰਦਵਾਜ ਅਤੇ ਅੰਚੇਤੇ ਭਾਰਦਵਾਜ ਵਾਸੀ ਸੈਕਟਰ 66 ਮੁਹਾਲੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਤੋਂ ਇਲਾਵਾ ਜਸਮੀਤ ਸਿੰਘ ਵਾਸੀ ਸੈਕਟਰ 46ਏ ਚੰਡੀਗੜ੍ਹ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰ ਮੁਲਜਮਾਂ ਕੋਲੋਂ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਫੇਰੋਜ਼ਪੁਰ 11 ਵਿਖੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਗ੍ਰਿਫਤਾਰ ਮੁਲਜਮ ਤੂਫ਼ਾਰ ਦਾ ਪੁਲਿਸ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਉਕਤ ਅਸਲਾ ਕਿੱਥੋਂ ਲੈ ਕੇ ਆਇਆ ਸੀ।