ਮਿਉਂਸਪਲ ਚੋਣਾਂ ਦੇ ਮੱਦੇਨਜ਼ਰ: ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸੁਲ ਆਦਿ ਨੂੰ ਚੁੱਕਣ ਤੇ ਪਾਬੰਦੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 18, ਦਸੰਬਰ: ਪੰਜਾਬ ਰਾਜ ਮਿਉਂਸਪਲ ਚੋਣ- ਆਮ ਅਤੇ ਜ਼ਿਮਨੀ ਮਿਤੀ 21 ਦਸੰਬਰ 2024 ਨੂੰ ਹੋਣੀਆਂ ਨਿਯਤ ਹੋਈਆ ਹਨ। ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਚੋਣਾਂ ਦੀ ਪ੍ਰੀਕਿਰਿਆ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ, ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ. ਨੇ ਜ਼ਿਲ੍ਹੇ ਦੀ ਹਦੂਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਪਿੰਡਾਂ ਦੀ ਹਦੂਦ ਅੰਦਰ ਮਿਤੀ 17.12.2024 ਤੋਂ 22.12.2024 ਤੱਕ ਕਿਸੇ ਵੀ ਕਿਸਮ ਦੇ ਅਗਨ ਸ਼ਾਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਵਸਤਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਟਾਕੂਏ, ਬਰਛੇ, ਤ੍ਰਿਸ਼ੂਲ ਆਦਿ ਚੁੱਕਣ ਤੇ ਪਾਬੰਦੀ ਲਗਾ ਦਿਤੀ ਹੈ। ਉਕਤ ਦਰਸਾਈਆਂ ਗਈਆਂ ਮਿਤੀਆਂ ਨੂੰ ਕੋਈ ਵੀ ਵਿਅਕਤੀ ਇਸ ਦੀ ਉਲੰਘਣਾ ਨਹੀਂ ਕਰੇਗਾ।
ਉਨ੍ਹਾਂ ਨੇ ਕਿਹਾ ਕਿ ਹਾਲਾਤ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਆਮ ਜਨਤਾ ਦੇ ਨਾਮ ਤੇ ਇਕ ਤਰਫਾ ਹੁਕਮ ਪਾਸ ਕੀਤਾ ਜਾਂਦਾ ਹੈ। ਸੀਨੀਅਰ ਕਪਤਾਨ ਪੁਲਿਸ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਨਾਉਣਗੇ।