ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦਾ ਪੁਲਿਸ ਰਿਮਾਂਡ 21 ਤਕ ਵਧਿਆ

ਪਟਿਆਲਾ, 18 ਦਸੰਬਰ- ਜ਼ਿਲ੍ਹਾ ਪਟਿਆਲਾ ਯੂਥ ਕਾਂਗਰਸ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਹੁਣ 21 ਦਸੰਬਰ ਤਕ ਪੁਲਿਸ ਹਿਰਾਸਤ ਵਿੱਚ ਰਹਿਣਗੇ। ਅੱਜ ਅਦਾਲਤ ਵਿੱਚ ਪੇਸ਼ ਕਰਨ ਮਗਰੋਂ 3 ਹੋਰ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ। ਇਸੇ ਸਮੇਂ ਪੰਜਾਬ ਮਹਿਲਾ ਕਾਂਗਰਸ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਸੰਜੀਵ ਸ਼ਰਮਾ ਕਾਲੂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਾਰੀ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਦੋਸ਼ ਲਾਇਆ ਹੈ ਕਿ ਸੰਜੀਵ ਸ਼ਰਮਾ ਕਾਲੂ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਵਾਰਡ ਨੰਬਰ 23 ਦੀ ਕਾਂਗਰਸ ਉਮੀਦਵਾਰ ਰੇਖਾ ਰਾਣਾ ਦੇ ਨਾਮਜ਼ਦਗੀ ਕਾਗਜ਼ ਕਥਿਤ ਸਾਜਿਸ਼ ਤਹਿਤ ਰੱਦ ਕਰ ਦਿੱਤੇ ਗਏ, ਸੰਜੀਵ ਸ਼ਰਮਾ ਕਾਲੂ ਦੀ ਧਰਮ ਪਤਨੀ ਨੇਹਾ ਸ਼ਰਮਾ (22 ਨੰਬਰ ਵਾਰਡ) ਦੇ ਨਾਮਜ਼ਦਗੀ ਕਾਗਜ਼ ਤਾਂ ਰੱਦ ਨਹੀਂ ਕੀਤੇ ਗਏ ਪਰ ਉਨ੍ਹਾਂ ਦੇ ਪਤੀ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਇਸ ਮੌਕੇ ਗੁਰਸ਼ਰਨ ਕੌਰ ਰੰਧਾਵਾ ਦੇ ਨਾਲ ਪੰਜਾਬ ਯੂਥ ਕਾਂਗਰਸ ਦੀ ਮੀਤ ਪ੍ਰਧਾਨ ਹਰਨੀਤ ਕੌਰ ਬਰਾੜ ਵੀ ਮੌਜੂਦ ਸਨ।
 ਨੇਹਾ ਸ਼ਰਮਾ ਵੱਲੋਂ ਭਲਕੇ ਪ੍ਰੈੱਸ ਕਾਨਫਰੰਸ ਵੀ ਕੀਤੀ ਜਾ ਰਹੀ ਹੈ ਜਿਸ ਵਿੱਚ ਕਈ ਸੀਨੀਅਰ ਕਾਂਗਰਸ ਨੇਤਾਵਾਂ ਵੱਲੋਂ ਸ਼ਿਰਕਤ ਕਰਨ ਦੀ ਸੰਭਾਵਨਾ ਹੈ।