ਕਈ ਬਿਮਾਰੀਆਂ ਤੋਂ ਬਚਾਉਣ ਲਈ ਕੀਤਾ ਜਾਂਦਾ ਹੈ ਟੀਕਾਕਰਨ : ਡਾ. ਕੁਸ਼ਲਦੀਪ ਗਿੱਲ
ਪਟਿਆਲਾ, 18 ਦਸੰਬਰ- ਰਾਸ਼ਟਰੀ ਸਿਹਤ ਮਿਸ਼ਨ ਦੇ ਮੁੱਖ ਉਦੇਸ਼ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਹਰੇਕ ਬੁੱਧਵਾਰ ਸਿਹਤ ਕੇਂਦਰ/ਪਿੰਡ ਪੱਧਰ 'ਤੇ ਮਨਾਏ ਜਾਂਦੇ ਮਮਤਾ ਦਿਵਸ ਵਿੱਚ ਗਰਭਵਤੀ ਔਰਤਾਂ ਤੇ ਨਵ ਜੰਮਿਆਂ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾਂਦਾ ਹੈ।

ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਵੱਲੋਂ ਪਿੰਡ ਚੌਰਾ, ਧਰੇੜੀ ਜੱਟਾਂ ਅਤੇ ਆਲਮਪੁਰ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦੀ ਨਿਗਰਾਨੀ ਕੀਤੀ ਕੀਤੀ। ਸਿਹਤ ਸਟਾਫ ਵੱਲੋਂ ਟੀਕੇ ਲਗਵਾਉਣ ਆਈਆਂ ਗਰਭਵਤੀ ਔਰਤਾਂ ਨੂੰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾ ਵਿਚ ਕਰਵਾਉਣਾ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਗਰਭਵੱਤੀ ਮਾਵਾਂ ਨੂੰ ਕਿਹਾ ਕਿ ਉਹ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਟੀਕਾਕਰਨ ਸਾਰਨੀ ਅਨੁੁਸਾਰ ਆਪਣਾ ਅਤੇ ਨਵ ਜਨਮੇ ਬੱਚਿਆਂ ਦਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ।
ਜਿਲਾ ਟੀਕਾਕਰਨ ਅਫਸਰ ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਮਮਤਾ ਦਿਵਸ 'ਤੇ ਗਰਭਵਤੀ ਔਰਤਾਂ ਨੂੰ ਟੈਟਨਸ ਦੇ ਟੀਕੇ, ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਂਦੀਆਂ ਹਨ।