ਨਿਤਨੇਮ ਦੇ ਪਾਠਾਂ ਦੀ ਲੜੀ ਦੀ ਸਮਾਪਤੀ ਕੀਤੀ

ਐਸ ਏ ਐਸ ਨਗਰ, 10 ਅਪ੍ਰੈਲ- ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖਦਿਆਂ ਨਿਤਨੇਮ ਦੇ ਪਾਠਾਂ ਦੀ ਚਲਾਈ ਗਈ ਲੜੀ ਦੀ ਸਮਾਪਤੀ ਗੁਰਦੁਆਰਾ ਸਾਹਿਬ ਕਮੇਟੀ ਫੇਜ਼ 2 ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤੀ ਗਈ। ਇਸ ਮੌਕੇ ਸਭ ਤੋਂ ਪਹਿਲਾਂ ਨਿਤਨੇਮ ਦੇ ਪਾਠ ਕੀਤੇ ਗਏ, ਜਿਸ ਉਪਰੰਤ ਬੀਬੀਆਂ ਵੱਲੋਂ ਕੀਰਤਨ ਕੀਤੇ ਗਏ। ਭਾਈ ਸਾਹਿਬ ਭਾਈ ਅਵਤਾਰ ਸਿੰਘ ਆਲਮ ਵੱਲੋਂ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਸਾਹਿਬ ਪ੍ਰਧਾਨ ਸਰਦਾਰ ਜਗਜੀਤ ਸਿੰਘ ਤੇ ਬੀਬੀ ਭਾਨੀ ਜਥੇ ਦੀ ਪ੍ਰਧਾਨ ਬੀਬੀ ਚਰਨਜੀਤ ਕੌਰ ਲਵਲੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।