ਲੰਗੜੋਆ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ

ਨਵਾਂਸ਼ਹਿਰ- ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਨਾਲ ਸੰਬੰਧਿਤ ਮਨਾਏ ਜਾ ਰਹੇ ਸ਼ਹੀਦੀ ਪੰਦਰਵਾੜਾ ਨੂੰ ਮੁੱਖ ਰੱਖਦਿਆਂ ਅੱਜ ਸਵੇਰ ਦੀ ਸਭਾ ਵਿੱਚ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਨਮਨ ਕੀਤਾ ਗਿਆ।

ਇਸ ਮੌਕੇ ਬੱਚਿਆਂ ਵੱਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨਾਲ ਸਬੰਧਤ ਧਾਰਮਿਕ ਗੀਤ, ਕਵਿਤਾਵਾਂ, ਰਚਨਾਵਾਂ ਤੋਂ ਇਲਾਵਾ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਸ਼ਨੋਤਰੀ ਮੁਕਾਬਲਾ ਕਰਾਇਆ ਗਿਆ ਤੇ ਬੱਚਿਆਂ ਕੋਲੋਂ ਗੁਰ ਇਤਿਹਾਸ ਨਾਲ ਸੰਬੰਧਿਤ ਸਵਾਲ ਪੁੱਛੇ ਗਏ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਲੋਂ ਦਿੱਤੀ ਗਈ ਕੁਰਬਾਨੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਨ ਕੋਟ ਪ੍ਰਣਾਮ ਕੀਤਾ ਗਿਆ। 
ਸਕੂਲ ਦੇ ਅਧਿਆਪਕਾਂ ਵਲੋਂ ਸ਼ਹਾਦਤ ਨਾਲ ਸੰਬੰਧਿਤ ਆਪਣੇ ਵਿਚਾਰ ਪੇਸ਼ ਕੀਤੇ ਗਏ ਇਸ ਮੌਕੇ ਸਟਾਫ ਅਤੇ ਬੱਚਿਆਂ ਵਲੋਂ ਦੁੱਧ ਦਾ ਲੰਗਰ ਲਗਾ ਕੇ ਮੋਤੀ ਰਾਮ ਮਹਿਰਾ ਨੂੰ ਯਾਦ ਕੀਤਾ। ਸਵੇਰ ਦੀ ਸਭਾ ਵਿੱਚ ਸਕੂਲ ਦੇ  ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਅਤੇ ਉਨਾਂ ਦੇ ਸਮੁੱਚੇ ਸਟਾਫ ਤੋਂ ਇਲਾਵਾ ਐਸ ਐਮ ਸੀ ਦੇ ਚੇਅਰਮੈਨ ਮਾਸਟਰ ਮਨੋਹਰ ਸਿੰਘ ਹਾਜ਼ਰ ਸਨ।