23 ਨੂੰ ਖ਼ਾਲਸਾ ਕਾਲਜ ਤੋਂ ਸਜਾਇਆ ਜਾਵੇਗਾ ਗੁਰਮਤਿ ਚੇਤਨਾ ਮਾਰਚ
ਗੜ੍ਹਸ਼ੰਕਰ- ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਤੋਂ ਵਿਸ਼ਾਲ ਗੁਰਮਤਿ ਚੇਤਨਾ ਮਾਰਚ 23 ਦਸੰਬਰ ਦਿਨ ਸੋਮਵਾਰ ਨੂੰ ਸਜਾਇਆ ਜਾਵੇਗਾ।
ਗੜ੍ਹਸ਼ੰਕਰ- ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਤੋਂ ਵਿਸ਼ਾਲ ਗੁਰਮਤਿ ਚੇਤਨਾ ਮਾਰਚ 23 ਦਸੰਬਰ ਦਿਨ ਸੋਮਵਾਰ ਨੂੰ ਸਜਾਇਆ ਜਾਵੇਗਾ।
ਕਾਲਜ ਦੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇੰਜ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਆਦੇਸ਼ਾਂ ਅਨੁਸਾਰ 23 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਕਾਲਜ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਆਰੰਭ ਹੋਵੇਗਾ ਤੇ ਸਮਾਗਮ ਦੀ ਸਮਾਪਤੀ ’ਤੇ 10.30 ਵਜੇ ਗੁਰਮਤਿ ਚੇਤਨਾ ਮਾਰਚ ਆਰੰਭ ਹੋਵੇਗਾ|
ਜੋ ਸ਼ਹਿਰ ਦੇ ਸ੍ਰੀ ਅਨੰਦਪੁਰ ਸਾਹਿਬ ਚੌਂਕ ਅਤੇ ਬੰਗਾ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਤੇ ਇਲਾਕੇ ਦੀਆਂ ਸੰਗਤਾਂ ਨੂੰ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ ਵਿਚ ਵੱਧ-ਚੜ੍ਹਕੇ ਪਹੁੰਚਣ ਦੀ ਅਪੀਲ ਕੀਤੀ।