
ਖ਼ਾਲਸਾ ਕਾਲਜ ਤੋਂ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਸਜਾਇਆ
ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਾਲਜ ਗੁਰਦੁਆਰਾ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇੰਜ ਸੁਖਮਿੰਦਰ ਸਿੰਘ ਡਾਇਰੈਕਟਰ ਸਿੱਖਿਆ ਦੇ ਆਦੇਸ਼ ’ਤੇ ਗੁਰਮਤਿ ਸਮਾਗਮ ਕਰਵਾਉਣ ਉਪਰੰਤ ਕਾਲਜ ਤੋਂ ਗੁਰਮਤਿ ਚੇਤਨਾ ਮਾਰਚ ਸਜਾਇਆ ਗਿਆ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ।
ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਾਲਜ ਗੁਰਦੁਆਰਾ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇੰਜ ਸੁਖਮਿੰਦਰ ਸਿੰਘ ਡਾਇਰੈਕਟਰ ਸਿੱਖਿਆ ਦੇ ਆਦੇਸ਼ ’ਤੇ ਗੁਰਮਤਿ ਸਮਾਗਮ ਕਰਵਾਉਣ ਉਪਰੰਤ ਕਾਲਜ ਤੋਂ ਗੁਰਮਤਿ ਚੇਤਨਾ ਮਾਰਚ ਸਜਾਇਆ ਗਿਆ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ। ਕਾਲਜ ਵਿਖੇ ਗੁਰਮਤਿ ਸਮਾਗਮ ਦੌਰਾਨ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਜਾਪ ਉਪਰੰਤ ਵਿਦਿਆਰਥੀ ਪਿ੍ੰਸ ਸਿੰਘ ਵਲੋਂ ਕਥਾ ਰਾਹੀਂ ਅਤੇ ਪ੍ਰੋ. ਰਾਏਦੀਪ ਸਿੰਘ ਵਲੋਂ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੇ ਲਾਸਾਨੀ ਸ਼ਹਾਦਤ ਤੇ ਪੰਨਿਆਂ ਨੂੰ ਸਾਂਝਾ ਕੀਤਾ ਸ਼ਹੀਦਾਂ ਦੇ ਇਤਿਹਾਸ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ।
ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸਮਾਗਮ ਵਿਚ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਸਮਾਗਮ ਦੀ ਸਮਾਪਤੀ ਉਪਰੰਤ ਕਾਲਜ ਤੋਂ ਸਜਾਏ ਗਏ ਗੁਰਮਤਿ ਚੇਤਨਾ ਮਾਰਚ ਵਿਚ ਸਮੂਹ ਸਟਾਫ਼ ਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਤੇ ਇਸ ਦੌਰਾਨ ਡਾ. ਹਰਵਿੰਦਰ ਕੌਰ, ਪ੍ਰੋ. ਰਾਏਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰੋ. ਬਲਦੀਪ ਸਿੰਘ, ਪਿ੍ਰੰਸ ਸਿੰਘ ਅਤੇ ਅਜੀਤ ਸਿੰਘ ਨੇ ਸ਼ਬਦ ਪੜ੍ਹੇ। ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਅਤੇ ਗੁਰਦੁਆਰਾ ਸਿੰਘ ਸਭਾ ਵਿਖੇ ਸੰਗਤ ਲਈ ਦੁੱਧ ਦਾ ਲੰਗਰ ਵਰਤਾਇਆ ਗਿਆ।
ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਚੇਤਨਾ ਮਾਰਚ ਦੀ ਸਮਾਪਤੀ ਮੌਕੇ ਗਿਆਨੀ ਬਲਵੀਰ ਸਿੰਘ ਚੰਗਿਆੜਾ ਨੇ ਸਮੂਹ ਕਾਲਜ ਪ੍ਰਬੰਧਕਾਂ, ਸਟਾਫ਼ ਤੇ ਵਿਦਿਆਰਥੀਆਂ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਦੌਰਾਨ ਜੇ.ਪੀ. ਸਿੰਘ, ਇੰਜ. ਪਰਵਿੰਦਰ ਸਿੰਘ, ਤਰਲੋਕ ਸਿੰਘ ਨਾਗਪਾਲ, ਬਲਵੀਰ ਸਿੰਘ ਕਹਾਰਪੁਰੀ, ਡਾ. ਕ੍ਰਿਸ਼ਨ ਬੱਧਣ, ਕੁਲਦੀਪ ਸਿੰਘ, ਬਾਬਾ ਸਤਪਾਲ ਸਿੰਘ ਅੰਮ੍ਰਿਤਸਰੀ, ਅੰਮ੍ਰਿਤਪਾਲ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਤਰਲੋਕ ਸਿੰਘ ਅਰੋੜਾ, ਬੂਟਾ ਸਿੰਘ ਪੁਰੇਵਾਲ, ਕਾਲਜ ਦੇ ਵੱਖ-ਵੱਖ ਵਿਭਾਗਾਂ ਦਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।
