ਗੜ੍ਹਸ਼ੰਕਰ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਦਿਨੋ ਦਿਨ ਹੋ ਰਿਹਾ ਵਾਧਾ :- ਪ੍ਰਸ਼ਾਸਨ ਚੁੱਪ
ਗੜ੍ਹਸ਼ੰਕਰ 21 ਦਸੰਬਰ- ਇਲਾਕੇ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ । ਬੀਤੀ ਰਾਤ ਸਵਾ ਅੱਠ ਵਜੇ ਦੇ ਕਰੀਬ ਅੱਡਾ ਸਤਨੌਰ ਤੋਂ ਬਿਸ਼ਨ ਦਾਸ ਦੁਕਾਨਦਾਰ ਕਰਿਆਨੇ ਦੀ ਦੁਕਾਨ ਬੰਦ ਕਰਕੇ ਆਪਣੇ ਘਰ ਗੜ੍ਹਸ਼ੰਕਰ ਨੂੰ ਜਾ ਰਿਹਾ ਸੀ ਜਦੋਂ ਉਹ ਗੋਲੀਆਂ ਨਜ਼ਦੀਕ ਪੈਟਰੋਲ ਪੰਪ ਕੋਲ਼ ਪਹੁੰਚਿਆ ਤਾਂ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸ ਨੂੰ ਸਕੂਟਰੀ ਤੋਂ ਧੱਕਾ ਮਾਰ ਕੇ ਸੁੱਟ ਦਿੱਤਾl ਉਸ ਤੇ ਬੇਸਬਾਲ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਉਹ ਜਖਮੀ ਹੋ ਗਿਆl

ਬਿਸ਼ਨ ਦਾਸ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਕੋਲ ਘਰ ਨੂੰ ਲਿਜਾਉਣ ਲਈ ਘਰ ਵਰਤੋਂ ਦਾ ਕੁੱਝ ਸਮਾਨ ਸੀ ਅਤੇ ਪੰਜ ਹਜ਼ਾਰ ਦੀ ਨਗਦੀ ਸੀl ਜੋ ਕਿ ਲੁਟੇਰੇ ਨਗਦੀ ਅਤੇ ਸਮਾਨ ਲੁੱਟ ਕੇ ਫਰਾਰ ਹੋ ਗਏl ਪੁਲਿਸ ਪ੍ਰਸ਼ਾਸਨ ਦੇ ਡਰ ਤੋਂ ਬਿਨ੍ਹਾਂ ਚੋਰਾਂ ਦੇ ਹੌਸਲੇ ਦਿਨੋਂ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈl