ਪਰਾਲੀ ਪ੍ਰਬੰਧਨ ਬਾਰੇ ਪਿੰਡ ਹਰਪਾਲਪੁਰ 'ਚ ਲਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

ਪਟਿਆਲਾ, 11 ਨਵੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਰਾਲੀ ਪ੍ਰਬੰਧਨ ਪ੍ਰੋਜੈਕਟ 2024-25 ਅਧੀਨ ਬਲਾਕ ਸਨੌਰ ਦੇ ਪਿੰਡ ਹਰਪਾਲਪੁਰ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰੀਤ ਸਿੰਘ ਸਿੱਧੂ ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਵਰਤੀਆਂ ਜਾਣ ਵਾਲੀਆਂ ਤਕਨੀਕਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਤਰੀਕਿਆਂ ਨਾਲ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਵਿੱਚ ਖਾਦ ਪ੍ਰਬੰਧਨ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ। 
ਪ੍ਰੋਫੈਸਰ (ਬਾਗ਼ਬਾਨੀ) ਡਾ. ਰਚਨਾ ਸਿੰਗਲਾ ਨੇ ਪ੍ਰੋਗਰਾਮ ਦਾ ਸੰਚਾਲਨ ਕਰਦਿਆਂ ਬਾਗ਼ਬਾਨੀ ਦੀਆਂ ਫ਼ਸਲਾਂ ਵਿੱਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕੈਂਪ ਦੌਰਾਨ ਖ਼ੁਰਾਕ ਸੁਰੱਖਿਆ ਦੇ ਸਬੰਧ ਵਿਚ ਫਲ਼ਾਂ ਅਤੇ ਸਬਜ਼ੀਆਂ ਦੀ ਮਹੱਤਤਾ ਬਾਰੇ ਦਸਦੇ ਹੋਏ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲ਼ਾਂ ਦੀ ਘਰੇਲੂ ਬਗੀਚੀ ਲਾਉਣ ਲਈ ਪ੍ਰੇਰਿਤ ਕੀਤਾ। 
ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਜੁੜਨ ਅਤੇ ਖੇਤੀ ਸਾਹਿਤ ਵੱਧ ਤੋਂ ਵੱਧ ਪੜ੍ਹਨ ਲਈ ਵੀ ਪ੍ਰੇਰਿਆ।