ਬੱਸ ਹਾਦਸੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਦਾ ਦਰਦ ਅਸਹਿ - ਡਾ. ਚੱਬੇਵਾਲ
ਹੁਸ਼ਿਆਰਪੁਰ- ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੋਮਵਾਰ ਸਵੇਰੇ ਦਸੂਹਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਹੋਏ ਹਾਦਸੇ ਵਿੱਚ 9 ਲੋਕਾਂ ਦੀ ਹੋਈ ਮੌਤ ’ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਜਦੋਂ ਇਹ ਜਾਣਕਾਰੀ ਉਨ੍ਹਾਂ ਨੂੰ ਸਵੇਰੇ ਮਿਲੀ ਤਦ ਹੀ ਉਨ੍ਹਾਂ ਦਾ ਮਨ ਉਦਾਸੀ ਅਤੇ ਦਰਦ ਨਾਲ ਭਰ ਗਿਆ।

ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਦੀ ’ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਇਨ੍ਹਾਂ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ, ਉਨ੍ਹਾਂ ਦੱਸਿਆ ਕਿ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ 2-2 ਲੱਖ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਜਾਵੇਗੀ ਤੇ ਜਖਮੀ ਲੋਕਾਂ ਦਾ ਇਲਾਜ਼ ਕਰਵਾਇਆ ਜਾਵੇਗਾ।
ਡਾ. ਚੱਬੇਵਾਲ ਨੇ ਕਿਹਾ ਕਿ ਅਸੀਂ ਇਸ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਅਤੇ ਗੰਭੀਰ ਜ਼ਖਮੀ ਹੋਏ ਲੋਕਾਂ ਦੇ ਪਰਿਵਾਰਾਂ ਦੇ ਦਰਦ ਨੂੰ ਸਮਝਦੇ ਹਾਂ ਅਤੇ ਅਸੀਂ ਇਸ ਔਖੇ ਸਮੇਂ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਪਰਿਵਾਰਾਂ ਦੇ ਮੈਂਬਰ ਉਨ੍ਹਾਂ ਤੋਂ ਹਮੇਸ਼ਾ ਲਈ ਦੂਰ ਚਲੇ ਗਏ ਹਨ, ਉਨ੍ਹਾਂ ਦਾ ਦਰਦ ਬਹੁਤ ਵੱਡਾ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਸਾਨੂੰ ਸਾਰਿਆਂ ਨੂੰ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ।
ਡਾ. ਚੱਬੇਵਾਲ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਜਿਸ ਤਰ੍ਹਾਂ ਜ਼ਖਮੀਆਂ ਦੀ ਮਦਦ ਕੀਤੀ ਉਹ ਸ਼ਲਾਘਾਯੋਗ ਹੈ ਅਤੇ ਇਹ ਮਨੁੱਖਤਾ ਦੀ ਮਦਦ ਕਰਨ ਅਤੇ ਭਲਾ ਕਰਨ ਲਈ ਹਮੇਸ਼ਾ ਤਿਆਰ ਰਹਿਣ ਦਾ ਸੰਦੇਸ਼ ਦਿੰਦਾ ਹੈ।