ਜਗਜੀਤ ਸਿੰਘ ਡੱਲੇਵਾਲ ਦੀ ਸ਼ਹੀਦੀ ਹੋਈ, ਤਾਂ ਮੁਲਕ ਦੇ ਹਾਲਾਤ ਅਤਿ ਵਿਸਫੋਟਕ ਬਣ ਸਕਦੇ ਹਨ: ਬਲਕਾਰ ਸਿੰਘ ਭੁੱਲਰ
ਐਸ ਏ ਐਸ ਨਗਰ, 24 ਦਸੰਬਰ: ਸ਼੍ਰੋਮਣੀ ਅਕਾਲੀ ਦਲ (ਅੰਮਿਤਸਰ) ਦੇ ਕੌਮੀ ਕਾਰਜਕਾਰਣੀ ਦੇ ਮੈਂਬਰ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨੀ ਮੰਗਾਂ ਦੀ ਪੂਰਤੀ ਹਿੱਤ 28 ਦਿਨਾਂ ਤੋਂ ਖਨੌਰੀ ਬਾਰਡਰ ਉਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਹੋਇਆ ਤਾਂ ਪੰਜਾਬ ਦੇ ਹਾਲਾਤ ਹੀ ਨਹੀਂ ਵਿਕੜਣਗੇ, ਬਲਕਿ ਇਸ ਦਾ ਅਸਰ ਪੂਰੇ ਦੇਸ਼ 'ਤੇ ਪਵੇਗਾ ਅਤੇ ਹਾਲਾਤ ਕੰਟਰੋਲ ਤੋਂ ਬਾਹਰ ਵੀ ਹੋ ਸਕਦੇ ਹਨ, ਜਿਸ ਲਈ ਮੋਦੀ ਹਕੂਮਤ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਡੱਲੇਵਾਲ ਦੀ ਹਾਲਤ ਦਿਨ ਬ ਦਿਨ ਵਿਗੜਦੀ ਜਾ ਰਹੀ ਹੈ, ਪਰ ਮੋਦੀ ਹਕੂਮਤ ਦੇ ਕਮੰਙਾਂ 'ਤੇ ਤੱਕ ਨਹੀਂ ਸਰਕ ਰਹੀ, ਜਦੋਂ ਕਿ ਡੱਲੇਵਾਲ ਦੀ ਜ਼ਿੰਦਗੀ ਨੂੰ ਬਚਾਉਣ ਲਈ ਦਿੱਲੀ ਮੋਰਚੇ ਦੌਰਾਨ ਮੰਨੀਆਂ ਗਈਆਂ ਮੰਗਾਂ ਮੰਨਣ ਦੀ ਮੋਦੀ ਹਕੂਮਤ ਨੂੰ ਤੁਰੰਤ ਐਲਾਨ ਕਰਨਾ ਚਾਹੀਦਾ ਹੈ।
ਸ. ਜਗਜੀਤ ਸਿੰਘ ਡੱਲੇਵਾਲ ਦੀ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਸਥਿਤੀ 'ਤੇ ਚਿੰਤਾ ਜਾਹਿਰ ਕਰਦਿਆਂ ਉਹਨਾਂ ਕਿਹਾ ਕਿ ਬਿਹਤਰ ਹੋਵੇਗਾ ਕਿ ਕਿਸਾਨੀ ਮਸਲਿਆਂ ਦੇ ਹੱਲ ਕਰਨ ਦੇ ਨਾਲ ਨਾਲ ਮੋਦੀ ਹਕੂਮਤ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਮਸਲਿਆਂ 'ਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਵੀ ਫੌਰੀ ਮੰਨਣ ਦਾ ਐਲਾਨ ਕਰੇ, ਤਾਂ ਕਿ ਪੰਜਾਬੀਆਂ ਵਿੱਚ ਉੱਠ ਰਹੇ ਹਾਰੋਹ ਸ਼ਾਂਤ ਹੋ ਸਕੇ ਅਤੇ ਦੇਸ਼ ਦੀ ਏਕਤਾ ਅਤੇ ਆਖੰਡਤਾ ਬਣੀ ਰਹੇ।