ਡੀ. ਬੀ. ਯੂ. ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਮੰਡੀ ਗੋਬਿੰਦਗੜ੍ਹ, 24 ਦਸੰਬਰ- ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ: ਸੰਦੀਪ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ ਡਾ: ਹਰਸ਼ ਸਦਾਵਰਤੀ ਸਮੇਤ ਯੂਨੀਵਰਸਿਟੀ ਦੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ, ਡਾ ਜ਼ੋਰਾ ਸਿੰਘ ਨੇ ਰੋਜ਼ਾਨਾ ਸਿਮਰਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ‘ਸਰਬੱਤ ਦੇ ਭਲੇ’ ਦੇ ਵਿਸ਼ਵਵਿਆਪੀ ਸਿੱਖ ਸਿਧਾਂਤ 'ਤੇ ਚੱਲਣ ਦੀ ਪ੍ਰੇਰਨਾ ਕੀਤੀ।

ਇਸ ਮੌਕੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਏਕਤਾ ਅਤੇ ਸ਼ਾਂਤੀ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਰੋਜ਼ਾਨਾ ਜੀਵਨ ਵਿੱਚ ਅਧਿਆਤਮਕ ਸਿੱਖਿਆਵਾਂ ਨੂੰ ਅਪਣਾਉਣ ਦੀ ਲੋੜ ’ਤੇ ਚਾਨਣਾ ਪਾਇਆ। ਸਕੂਲ ਆਫ਼ ਨਰਸਿੰਗ ਦੀ ਪ੍ਰਿੰਸੀਪਲ ਡਾ: ਲਵਸਮਪੂਰਨਜੋਤ ਕੌਰ ਅਤੇ ਵਿਭਾਗ ਮੁਖੀ ਡਾ: ਪ੍ਰਭਜੋਤ ਸਿੰਘ ਨੇ ਗੁਰਬਾਣੀ ਦੀ ਮਹੱਤਤਾ ਅਤੇ ਇਸ ਦੇ ਸ਼ਾਂਤੀ, ਕੁਰਬਾਨੀ ਅਤੇ ਭਾਈਚਾਰੇ ਦੇ ਡੂੰਘੇ ਸੰਦੇਸ਼ਾਂ ਬਾਰੇ ਜਾਣਕਾਰੀ ਸਾਂਝੀ ਕੀਤੀ। 
ਇਸ ਸਮਾਗਮ ਵਿੱਚ ਚਾਂਸਲਰ ਦੇ ਸਲਾਹਕਾਰ ਡਾ: ਵਰਿੰਦਰ ਸਿੰਘ ਅਤੇ ਡਾ: ਸੁਰਜੀਤ ਕੌਰ ਪਥੇਜਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਡਾ ਕੰਵਲਜੀਤ ਸਿੰਘ ਅਤੇ ਬੀਬੀ ਰਜਿੰਦਰ ਕੌਰ ਮੁੰਬਈ ਨੇ ਸ਼ਬਦ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।