ਪਟਿਆਲਾ ਪ੍ਰਸ਼ਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਪਲਾਸਟਿਕ ਮੁਕਤ ਜ਼ੋਨ ਐਲਾਨਿਆ

ਪਟਿਆਲਾ, 24 ਦਸੰਬਰ- ਪਟਿਆਲਾ ਨੂੰ ਪਲਾਸਟਿਕ ਮੁਕਤ ਜ਼ਿਲ੍ਹਾ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਖੇਤਰੀ ਦਫ਼ਤਰ ਨੇ ਪਟਿਆਲਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵਾਤਾਵਰਣ ਪੱਖੀ ਬੈਗ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਪਹਿਲਕਦਮੀ ਦੇ ਹਿੱਸੇ ਵਜੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਧਿਕਾਰਤ ਤੌਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਕੰਪਲੈਕਸ ਨੂੰ ਪਲਾਸਟਿਕ ਮੁਕਤ ਜ਼ੋਨ ਐਲਾਨਿਆ। ਡਿਪਟੀ ਕਮਿਸ਼ਨਰ ਨੇ ਪਲਾਸਟਿਕ ਅਤੇ ਸਿੰਗਲ-ਯੂਜ਼ ਪਲਾਸਟਿਕ (ਐਸਯੂਪੀ) ਵਸਤੂਆਂ 'ਤੇ ਪਾਬੰਦੀ ਲਗਾਉਣ ਲਈ ਸਰਕਾਰ ਦੀ ਨੀਤੀ ਨਾਲ ਮੇਲ ਖਾਣ ਲਈ ਟਿਕਾਊ ਅਭਿਆਸਾਂ ਨੂੰ ਅਪਣਾਉਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਲੋਕਾਂ ਨੂੰ ਕੱਪੜੇ ਅਤੇ ਜੂਟ ਦੇ ਥੈਲਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
 ਇਸ ਮੌਕੇ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਜੇ ਕੁਮਾਰ ਗੋਇਲ, ਹਰਬੰਸ ਬਾਂਸਲ, ਵਾਤਾਵਰਣ ਇੰਜੀਨੀਅਰ ਇੰਜ. ਗੁਰਕਰਨ ਸਿੰਘ, ਅਤੇ ਸਹਾਇਕ ਵਾਤਾਵਰਣ ਇੰਜੀਨੀਅਰ ਮੋਹਿਤ ਬਿਸ਼ਟ ਵੀ ਹਾਜ਼ਰ ਸਨ।