ਡੀ.ਏ.ਵੀ. ਨੇ ਸ਼ਰਧਾਨੰਦ ਬਲਿਦਾਨ ਦਿਵਸ ਅਤੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ
ਪਟਿਆਲਾ, 24 ਦਸੰਬਰ- ਡੀ.ਏ.ਵੀ. ਪਬਲਿਕ ਸਕੂਲ ਭੁਪਿੰਦਰਾ ਰੋਡ ਨੇ ਸ਼ਰਧਾਨੰਦ ਬਲਿਦਾਨ ਦਿਵਸ ਅਤੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ ਜਿਸ ਵਿੱਚ ਸਵਾਮੀ ਸ਼ਰਧਾਨੰਦ ਦੇ ਯੋਗਦਾਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਜੋ ਇੱਕ ਭਾਰਤੀ ਸਿੱਖਿਆ ਸ਼ਾਸਤਰੀ, ਮਹਾਨ ਆਰੀਆ ਸਮਾਜ ਮਿਸ਼ਨਰੀ ਅਤੇ ਸਵਾਮੀ ਦਯਾਨੰਦ ਦੇ ਨਜ਼ਦੀਕੀ ਸਾਥੀ ਸਨ।

ਸਵਾਮੀ ਸ਼ਰਧਾਨੰਦ ਨੇ ਸਿੱਖਿਆ ਨੂੰ ਪ੍ਰਫੁੱਲਤ ਕਰਨ, ਸਮਾਜਿਕ ਸੁਧਾਰ ਲਿਆਉਣ ਅਤੇ ਵੈਦਿਕ ਸਭਿਆਚਾਰ ਨੂੰ ਸੁਰਜੀਤ ਕਰਨ ਲਈ ਅਣਥੱਕ ਕੰਮ ਕੀਤਾ। ਧਰਮ ਨੂੰ ਬਚਾਉਣ ਲਈ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਪੁੱਤਰਾਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਗਿਆ ਜੋ ਸਿੱਖ ਇਤਿਹਾਸ ਦਾ ਅਨਿੱਖੜਵਾਂ ਅੰਗ ਹੈ। ਸ਼੍ਰੀਮਤੀ ਸਵਰਾਜ ਜੋਸ਼ੀ ਅਤੇ ਸ਼੍ਰੀਮਤੀ ਰਚਨਾ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਹਵਨ ਯੱਗ ਕੀਤਾ ਗਿਆ।
ਪ੍ਰਿੰਸੀਪਲ ਸ੍ਰੀ ਵਿਵੇਕ ਤਿਵਾਰੀ ਨੇ ਡੀ.ਏ.ਵੀ. ਦੀ ਧਰਮ ਨਿਰਪੱਖ ਭਾਵਨਾ ਨੂੰ ਪ੍ਰਗਟ ਕਰਦੇ ਹੋਏ ਮਹਾਨ ਸ਼ਹੀਦਾਂ, ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਡੂਗੂ ਤੇ ਪਲਕ ਜੋਸ਼ੀ ਵੱਲੋਂ ਭਾਸ਼ਣ ਅਤੇ ਕਵਿਤਾ ਸੁਣਾ ਕੇ ਸਾਰਿਆਂ ਨੂੰ ਨਿਹਾਲ ਕੀਤਾ ਗਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਚੌਪਈ ਸਾਹਿਬ ਦੇ ਪਾਠ ਕੀਤੇ ਗਏ। ਬਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ।
ਇਸ ਮੌਕੇ ਪ੍ਰਿੰਸੀਪਲ ਸ੍ਰੀ ਵਿਵੇਕ ਤਿਵਾਰੀ ਨੇ ਕਿਹਾ, ‘ਮਹਾਨ ਦਿਹਾੜੇ ਮਨਾ ਕੇ ਅਤੇ ਅਸਲ ਨਾਇਕਾਂ ਦੇ ਯੋਗਦਾਨ ਨੂੰ ਯਾਦ ਕਰਕੇ, ਡੀ.ਏ.ਵੀ. ਨੌਜਵਾਨਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਸ ਤੇ ਦ੍ਰਿੜਤਾ ਨਾਲ ਸਾਹਮਣਾ ਕਰਨ ਲਈ ਉਨ੍ਹਾਂ ਦੀਆਂ ਸ਼ਕਤੀਆਂ ਨੂੰ ਸਮਝਣ ਲਈ ਪ੍ਰੇਰਿਤ ਕਰਨਾ ਚਾਹੁੰਦਾ ਹੈ।