ਗੱਤਕਾ ਇੱਕ ਪਰੰਪਰਾਗਤ ਸਿੱਖ ਮਾਰਸ਼ਲ ਆਰਟ ਹੈ: ਜ਼ਿਲ੍ਹਾ ਪ੍ਰਧਾਨ ਵਿਜੇ ਪ੍ਰਤਾਪ
ਹੁਸ਼ਿਆਰਪੁਰ- ਗੱਤਕਾ ਇੱਕ ਪਰੰਪਰਾਗਤ ਸਿੱਖ ਮਾਰਸ਼ਲ ਆਰਟ ਹੈ। ਇਹ ਸਵੈ-ਰੱਖਿਆ ਅਤੇ ਲੜਾਈ ਦੇ ਹੁਨਰ ਦਾ ਇੱਕ ਰੂਪ ਹੈ। ਗੱਤਕਾ ਇੱਕ ਖੇਡ ਵਜੋਂ ਖੇਡਿਆ ਜਾਂਦਾ ਹੈ, ਜਿਸ ਵਿੱਚ ਖਿਡਾਰੀ ਇੱਕ ਦੂਜੇ ਨਾਲ ਮੁਕਾਬਲਾ ਕਰਦੇ ਹਨ। ਇਸ ਤੋਂ ਇਲਾਵਾ, ਇਹ ਸਵੈ-ਰੱਖਿਆ ਦਾ ਇੱਕ ਪ੍ਰਭਾਵਸ਼ਾਲੀ ਤਰੀਕਾ ਹੈ।

ਉਪਰੋਕਤ ਗੱਲਾਂ ਦਾ ਪ੍ਰਗਟਾਵਾ ਗੱਤਕਾ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਵਿਜੇ ਪ੍ਰਤਾਪ ਨੇ 26 ਜੁਲਾਈ ਨੂੰ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਮੀਟਿੰਗ ਦੌਰਾਨ ਕੀਤਾ। ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਸਹਿਯੋਗ ਨਾਲ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲੇ ਕਰਵਾਉਣ ਲਈ ਇੱਕ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਵਿਜੇ ਪ੍ਰਤਾਪ ਨੇ ਕਿਹਾ ਕਿ 26 ਜੁਲਾਈ ਨੂੰ ਲਿਟਲ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਲੜਕਿਆਂ ਅਤੇ ਲੜਕੀਆਂ ਦੇ ਗੱਤਕਾ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੈਚਾਂ ਦੌਰਾਨ ਅੰਡਰ-11, ਅੰਡਰ-14, ਅੰਡਰ-17, ਅੰਡਰ-19, ਅੰਡਰ-22, ਅੰਡਰ-25 ਅਤੇ ਅੰਡਰ-30 ਵਰਗਾਂ ਵਿੱਚ ਮੈਚ ਕਰਵਾਏ ਜਾਣਗੇ।
ਇਸ ਮੌਕੇ ਜਨਰਲ ਸਕੱਤਰ ਬਲਰਾਜ ਸਿੰਘ, ਐਡਵੋਕੇਟ ਰਾਜਗੁਲਜਿੰਦਰ ਸਿੰਘ, ਮੈਨੇਜਰ ਨਵਦੀਪ ਸਿੰਘ ਵਿਰਕ, ਹਰਵਿੰਦਰ ਸਿੰਘ ਵਿੱਕੀ, ਡਾ. ਸੁਖਦੇਵ ਸਿੰਘ ਲੰਗਰਪੁਰ, ਸੁਸ਼ੀਲ ਸੰਧੂ, ਮੋਹਨ ਸਿੰਘ ਆਦਿ ਮੌਜੂਦ ਸਨ।