ਸੋਸਵਾ' ਪੰਜਾਬ ਵੱਲੋਂ ਜ਼ਿਲ੍ਹੇ ਦੀਆਂ ਸਵੈ-ਸੇਵੀ ਸੰਸਥਾਵਾਂ ਨਾਲ ਮੀਟਿੰਗ

ਨਵਾਂਸ਼ਹਿਰ- 'ਸੁਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ' (ਸੋਸਵਾ) ਪੰਜਾਬ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਮੌਜੂਦਗੀ ਵਿਚ ਮੈਂਬਰ ਡਾਇਰੈਕਟਰ 'ਸੋਸਵਾ' ਡਾ. ਬੀ. ਸੀ ਗੁਪਤਾ (ਸੇਵਾਮੁਕਤ ਆਈ.ਏ.ਐਸ ਅਧਿਕਾਰੀ) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ।

        ਮੀਟਿੰਗ ਵਿਚ ਡਾ. ਬੀ. ਸੀ ਗੁਪਤਾ ਵੱਲੋਂ ਬਾਲ ਸਿਹਤ, ਨਾਰੀ ਸਸ਼ਕਤੀਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਸਵੈ-ਸੇਵੀ ਸੰਸਥਾਵਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਵਿਚਾਰ- ਚਰਚਾ ਕੀਤੀ ਅਤੇ ਵੱਖ-ਵੱਖ ਪ੍ਰੋਜੈਕਟਾਂ ਤਹਿਤ ਜ਼ਿਲ੍ਹੇ ਅੰਦਰ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਪ੍ਰੇਰਿਤ ਕੀਤਾ|
       ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਵੀ ਇਸ ਮੌਕੇ ਜ਼ਿਲ੍ਹੇ ਦੀਆਂ ਸਵੈ-ਸੇਵੀ ਸੰਸਥਾਵਾਂ ਨੂੰ ਸੋਸਵਾ ਨਾਲ ਜੁੜ ਕੇ ਵੱਖ-ਵੱਖ ਸਰਕਾਰੀ ਪ੍ਰੋਜੈਕਟਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ।
         ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਨੀਤ ਕੌਰ, ਐਸ.ਡੀ.ਐਮ ਨਵਾਂਸ਼ਹਿਰ, ਡਾ. ਅਕਸ਼ਿਤਾ ਗੁਪਤਾ, ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਹਰਪਾਲ ਸਿੰਘ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਮਨੁੱਖੀ ਜਾਗ੍ਰਤੀ ਮੰਚ ਸੁਸਾਇਟੀ, ਉਪਕਾਰ ਕੋਆਰਡੀਨੇਟਰ ਸੋਸਾਇਟੀ, ਦੁਆਬਾ ਸੇਵਾ ਸੰਮਤੀ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ, ਏਕ ਨੂਰ ਸਵੈ ਸੇਵੀ ਸੰਸਥਾ, ਬੀ.ਡੀ.ਸੀ, ਵਿਸ਼ਵਾਸ ਸੇਵਾ ਸੁਸਾਇਟੀ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਆਦਿ ਦੇ ਅਹੁਦੇਦਾਰ ਵਾਸਦੇਵ ਪ੍ਰਦੇਸੀ, ਪ੍ਰੋ. ਐਸ.ਕੇ ਬਰੂਟਾ, ਰਤਨ ਜੈਨ, ਜੀ.ਐਸ ਤੂਰ, ਜੇ.ਐਸ ਗਿੱਦਾ, ਸੁਰਜੀਤ ਕੌਰ, ਡਾ. ਅਮਰਪ੍ਰੀਤ ਕੌਰ ਢਿੱਲੋਂ, ਅਸ਼ੋਕ ਕੁਮਾਰ, ਹੁਸਨ ਲਾਲ ਬਾਲੀ, ਦੇਸ ਰਾਜ ਬਾਲੀ, ਪਰਵਿੰਦਰ ਬੱਤਰਾ ਤੇ ਹੋਰ ਹਾਜ਼ਰ ਸਨ।