ਬੁੱਲੋਵਾਲ ਦੇ ਯੁਵਕ ਸੇਵਾਵਾਂ ਕਲੱਬ ਦੇ ਨੋਜਵਾਨਾਂ ਨੇ ਖੂਨਦਾਨ ਕੈਂਪ ਲਗਾਇਆ

ਹੁਸ਼ਿਆਰਪੁਰ- ਯੁਵਕ ਸੇਵਾਵਾਂ ਅਤੇ ਖੇਡ ਵਿਭਾਗ ਪੰਜਾਬ ਵੱਲੋ ਪਿੰਡਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਨੌਜਵਾਨਾਂ ਦੀ ਯੋਗ ਅਗਵਾਈ ਲਈ ਯੁਵਕ ਸੇਵਾਵਾਂ ਕਲੱਬਾਂ ਦੁਆਰਾ ਵੱਖ-ਵੱਖ ਗਤੀਵਿਧੀਆ ਕੀਤੀਆ ਜਾਂਦੀਆਂ ਹਨ।

ਇਸੇ ਲੜੀ ਤਹਿਤ ਯੁਵਕ ਸੇਵਾਵਾਂ ਕਲੱਬ ਪਿੰਡ ਬੁੱਲੋਵਾਲ ਜਿਲ੍ਹਾ ਹੁਸ਼ਿਆਰਪੁਰ ਵੱਲੋਂ ਬਲੱਡ ਬੈਂਕ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਸਿਵਲ ਹਸਪਤਾਲ ਵੱਲੋ ਡਾ ਵਿਸ਼ਾਲੀ ਵਰਮਾ, ਸੀਨੀਅਰ ਲੈਬ ਟੈਕਨੀਸ਼ੀਅਨ ਹਰਜੀਤ ਸਿੰਘ, ਲੈਬ ਟੈਕਨੀਸ਼ੀਅਨ ਸੰਦੀਪ ਸਿੰਘ ਮੈਡਮ ਕਲਮਪ੍ਰੀਤ ਜੀ ਦੀ ਟੀਮ ਨੇ ਇਸ ਕੈਂਪ ਵਿੱਚ 41 ਯੂਨਿਟ ਖੂਨ ਇਕੱਤਰ ਕੀਤਾ।
ਕਲੱਬ ਦੇ ਪ੍ਰਧਾਨ ਅਸੀਮ ਪੁਰੀ ਨੇ ਦੱਸਿਆ ਕਿ ਪਿੰਡ ਦੇ ਖੂਨਦਾਨੀ ਸ. ਬਹਾਦਰ ਸਿੰਘ ਸਿੱਧੂ ਸਟੇਟ ਅਵਾਰਡੀ ਅਤੇ ਨੌਜਵਾਨ ਖੂਨਦਾਨੀ ਜਸਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਇਸ ਕੈਂਪ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਕੈਂਪ ਨੂੰ ਕਾਮਯਾਬ ਕਰਨ ਲਈ ਸ੍ਰੀ ਬਾਨੀ ਸ਼ਾਹ, ਗਗਨ ਸ਼ਾਰਧਾ, ਅਜੇ ਦੱਤ, ਬਬਲਾ, ਪ੍ਰਦੀਪ ਅਰੋੜਾ, ਸ਼ਿਵ ਅਰੋੜਾ, ਗੋਰਵ ਸ਼ਰਮਾ, ਕਵਿਸ਼ ਸ਼ਰਮਾ, ਅਨਿਕੇਤ ਆਦਿ ਨੇ ਵੀ ਆਪਣਾ ਸਹਿਯੋਗ ਦਿੱਤਾ।