ਸਰਕਾਰੀ ਹਾਈ ਸਕੂਲ ਡਘਾਮ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ

ਗੜ੍ਹਸ਼ੰਕਰ, 25 ਦਸੰਬਰ: ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਡਘਾਮ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ। ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਚੰਡੀਗੜ੍ਹ ਦੇ ਰੌਕ ਗਾਰਡਨ ਅਤੇ ਸੁਖਨਾ ਝੀਲ ਦੇ ਦਰਸ਼ਨ ਕਰਕੇ ਆਪਣੇ ਗਿਆਨ ਵਿੱਚ ਵਾਧਾ ਕੀਤਾ ਅਤੇ ਗੁਰਦੁਆਰਾ ਟਿੱਬੀ ਸਾਹਿਬ ਰੋਪੜ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸੋਲਖੀਆਂ (ਰੋਪੜ) ਦੇ ਦਰਸ਼ਨ ਕੀਤੇ।

       ਸਥਾਨਕ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ . ਜੈ ਕ੍ਰਿਸ਼ਨ ਸਿੰਘ ਰੌੜੀ ਦੇ ਸਹਿਯੋਗ ਨਾਲ ਸਕੂਲ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਸਕੂਲ ਇੰਚਾਰਜ ਹਰਦੀਪ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਵਿਦਿਅਕ ਟੂਰ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਵਿਧਾਨਸਭਾ ਵਿਖੇ ਪਹੁੰਚ ਕੇ ਇਸ ਦੇ ਕੰਮਕਾਜ ਨੂੰ ਨੇੜਿਓਂ ਸਮਝਿਆ ਅਤੇ ਇਸ ਵਿਰਾਸਤੀ ਇਮਾਰਤ ਦੀ ਉਸਾਰੀ ਅਤੇ ਅਦਭੁਤ ਕਲਾ ਨੂੰ ਦੇਖਿਆ। 
ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵਿਦਿਆਰਥੀਆਂ ਨੂੰ ਵਿਸ਼ੇਸ਼ ਰਿਫਰੈਸ਼ਮੈਂਟ ਦਿੱਤੀ ਗਈ। ਟੂਰ ਦੌਰਾਨ ਬੱਚਿਆਂ ਨੇ ਜਿੱਥੇ ਖੂਬ ਮਸਤੀ ਕੀਤੀ ਉੱਥੇ ਹੀ ਅਹਿਮ ਜਾਣਕਾਰੀ ਵੀ ਹਾਸਲ ਕੀਤੀ। ਟੂਰ ਦੌਰਾਨ ਮਾਸਟਰ ਹਰਦੀਪ ਕੁਮਾਰ ਦੇ ਨਾਲ ਅਧਿਆਪਕਾ ਜੋਤਿਕਾ ਲੱਧੜ, ਵਰਿੰਦਰ ਕੌਰ, ਅੰਸ਼ੂ ਰਾਣਾ ਅਤੇ ਜੋਤੀ ਸ਼ਰਮਾ ਆਦਿ ਹਾਜ਼ਰ ਸਨ।