ਦੇਸ਼ ਦੇ ਮਹਾਨ ਅਰਥ ਸ਼ਾਸਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ 'ਚ ਦਿਹਾਂਤ : ਉਨ੍ਹਾਂ ਨੇ ਦਿੱਲੀ ਦੇ ਏਮਜ਼ ਹੌਸਪੀਟਲ 'ਚ ਆਖਰੀ ਸਾਹ ਲਏ।
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਲਿਆਂਦਾ ਗਿਆ। ਉਹ ਘਰ ਵਿਚ ਬੇਹੋਸ਼ ਹੋ ਗਏ ਸਨ। ਹਸਪਤਾਲ ਦੇ ਮੀਡਿਆ ਮੁਤਾਬਕ ਉਨ੍ਹਾਂ ਨੂੰ ਐਮਰਜੈਂਸੀ ਵਾਰਡ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਰਾਤ 9:51 'ਤੇ ਉਨ੍ਹਾਂ ਨੇ ਆਖਰੀ ਸਾਹ ਲਏ।

ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਨਾਲ ਹੀ ਕੱਲ੍ਹ ਦੇ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ। ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਬੇਲਾਗਾਵੀ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ|
ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਰਾਹੁਲ ਨੇ ਲਿਖਿਆ- ਮੈਂ ਆਪਣਾ ਮਾਰਗਦਰਸ਼ਕ ਅਤੇ ਗੁਰੂ ਖ਼ੋ ਦਿੱਤਾ ਹੈ।
ਡਾ: ਮਨਮੋਹਨ ਸਿੰਘ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਹ ਲੰਬੇ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਵਾਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਅਦਾਰਾ ਪੈਗਾਮ-ਏ-ਜਗਤ ਵੱਲੋਂ ਦੇਸ਼ ਦੇ ਮਹਾਨ ਅਰਥ ਸ਼ਾਸਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ
ਜਨਮ: 26 ਸਤੰਬਰ 1932
ਮੌਤ: 26 ਦਸੰਬਰ 2024