ਖ਼ਾਲਸਾ ਕਾਲਜ ਵਿਖੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਗੁਰਬਾਣੀ ਦੇ ਜਾਪ ਜਾਰੀ
ਗੜ੍ਹਸ਼ੰਕਰ- ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕਾਲਜ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਗੁਰਬਾਣੀ ਦੇ ਜਾਪ ਕੀਤੇ ਜਾ ਰਹੇ ਹਨ। ਇਸ ਦੌਰਾਨ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨਾਲ ਰੋਜ਼ਾਨਾ ਕਾਲਜ ਖੁੱਲਣ ਸਮੇਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਜਪੁਜੀ ਸਾਹਿਬ ਦੇ ਜਾਪ, ਮੂਲ ਮੰਤਰ ਅਤੇ ਸਤਿਨਾਮ-ਵਾਹਿਗੁਰੂ ਦੇ ਜਾਪ ਕਰਦਿਆਂ ਅਰਦਾਸ ਵਿਚ ਹਾਜ਼ਰੀ ਭਰੀ ਜਾ ਰਹੀ ਹੈ।

ਇਸ ਮੌਕੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਕਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਦੇ ਪ੍ਰੇਰਨਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਾਲਜਾਂ ਅਤੇ ਸਕੂਲਾਂ ਵਿਚ ਸ਼ਹੀਦੀ ਪੰਦਰਵਾੜੇ ਮੌਕੇ ਰੋਜ਼ਾਨਾ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਰੋਜ਼ਾਨਾ ਗੁਰਬਾਣੀ ਜਾਪ ਵਿਚ ਹਿੱਸਾ ਲਿਆ ਜਾ ਰਿਹਾ ਹੈ।
ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਹਰਵਿੰਦਰ ਕੌਰ, ਡਾ. ਕੁਲਦੀਪ ਕੌਰ, ਪ੍ਰੋ. ਜਤਿੰਦਰ ਕੌਰ, ਡਾ. ਸੰਘਾ ਗੁਰਬਖਸ਼ ਕੌਰ, ਪ੍ਰੋ. ਕਿਰਨਜੋਤ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ, ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।