2027 'ਚ ਪੰਜਾਬ ਦੇ ਲੋਕ ਕਾਂਗਰਸ ਦੀ ਹੀ ਸਰਕਾਰ ਬਣਾਉਣਗੇ : ਸੰਜੀਵ ਸ਼ਰਮਾ ਕਾਲੂ

ਪਟਿਆਲਾ, 27 ਫਸੰਬਰ- ਜ਼ਿਲ੍ਹਾ ਯੂਥ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਸਾਥੀਆਂ ਸਮੇਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜੇਲ੍ਹ ਤੋਂ ਰਿਹਾਈ ਦਾ ਸਵਾਗਤ ਕੀਤਾ ਹੈ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਹੈ ਕਿ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ, ਕਿਉਂਕਿ ਹਾਲੀਆ ਚੋਣਾਂ ਦੌਰਾਨ ਹੋਈ ਧਾਂਦਲੀ ਦੇ ਬਾਵਜੂਦ ਕਾਂਗਰਸ ਨੇ ਪੰਜਾਬ ਦੀਆਂ ਕੁਝ ਨਗਰ ਨਿਗਮਾਂ 'ਤੇ ਕਬਜ਼ਾ ਕਰ ਲਿਆ ਹੈ|

 ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ 2027 'ਚ ਕਾਂਗਰਸ ਦੀ ਹੀ ਸਰਕਾਰ ਬਣੇਗੀ। ਇਸ ਮੌਕੇ ਉਨ੍ਹਾਂ ਨਾਲ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਪਰਗਟ ਸਿੰਘ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਬਰਿੰਦਰ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਪੰਜਾਬ ਯੂਥ ਕਾਂਗਰਸ, ਖੁਸ਼ਬਾਜ਼ ਸਿੰਘ ਜਟਾਣਾ, ਈਸ਼ਵਰਜੋਤ ਸਿੰਘ ਚੀਮਾ ਆਦਿ ਹਾਜ਼ਰ ਸਨ| 
ਇਸ ਮੌਕੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਿਸ ਵਿੱਚ ਪਟਿਆਲਾ ਦੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਖ਼ਿਲਾਫ਼ ਦਰਜ ਕੇਸ ਵੀ ਸ਼ਾਮਲ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਪਤਨੀ ਚੋਣ ਜਿੱਤ ਗਈ ਹੈ। ਸਪੱਸ਼ਟ ਹੈ ਕਿ ਲੋਕ ਆਮ ਆਦਮੀ ਪਾਰਟੀ ਨੂੰ ਪਿੱਛੇ ਧੱਕ ਕੇ ਕਾਂਗਰਸ ਨੂੰ ਅੱਗੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। 
ਇਸ ਮੌਕੇ ਉਨ੍ਹਾਂ ਨਾਲ ਸੰਜੀਵ ਸ਼ਰਮਾ ਕਾਲੂ ਤੋਂ ਇਲਾਵਾ ਸੰਤ ਬੰਗਾ ਸਾਬਕਾ ਪ੍ਰਧਾਨ ਨਗਰ ਸੁਧਾਰ ਟਰੱਸਟ, ਸੇਵਕ ਸਿੰਘ ਝਿਲ ਸਾਬਕਾ ਕੌਂਸਲਰ, ਅਮਰਪ੍ਰੀਤ ਸਿੰਘ ਬੌਬੀ ਸਾਬਕਾ ਕੌਂਸਲਰ, ਭੁਵੇਸ਼ ਤਿਵਾੜੀ ਸਾਬਕਾ ਕੌਂਸਲਰ ਅਤੇ ਰਿਧਮ ਸ਼ਰਮਾ ਹਾਜ਼ਰ ਸਨ।