ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲੇ ਵਿਅਕਤੀ 'ਤੇ ਹਮਲਾ ਕਰਨ ਵਾਲਾ ਦੂਜਾ ਮੁਲਜ਼ਮ ਕਾਬੂ
ਐਸ ਏ ਐਸ ਨਗਰ, 27 ਦਸੰਬਰ – ਪਿੰਡ ਤਸੋਲੀ ਵਾਸੀ ਇੱਕ ਵਿਅਕਤੀ 'ਤੇ ਕੁਝ ਨੌਜਵਾਨਾਂ ਵਲੋਂ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਵਲੋਂ ਸੁਖਮਨ ਸਿੰਘ ਨਾਂ ਦੇ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲੀਸ ਵਲੋਂ ਰਣਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ 2 ਦਿਨ ਦੇ ਪੁਲੀਸ ਰਿਮਾਂਡ ਤੇ ਹੈ।

ਇਸ ਸਬੰਧੀ ਡੀ.ਐਸ.ਪੀ. ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇ ਮਾਰੀਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ, ਇਸ ਹਮਲੇ ਵਿੱਚ ਸ਼ਰਨਜੀਤ ਸਿੰਘ ਵਾਸੀ ਪਿੰਡ ਤਸੋਲੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਖਮੀ ਸ਼ਰਨਜੀਤ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਦਰਹੇਤਾ, ਬਜਰੀ ਅਤੇ ਬਿਲਡਿੰਗ ਮਟੀਰੀਅਲ ਦਾ ਕੰਮ ਕਰਦਾ ਹੈ ਅਤੇ ਉਸ ਦਾ ਕੰਮ ਸੈਕਟਰ 97 ਵਿੱਚ ਡੰਪ ਹੈ।
ਬੀਤੀ 23 ਦਸੰਬਰ ਨੂੰ ਸਵੇਰੇ ਸਾਢੇ 11 ਵਜੇ ਦੇ ਕਰੀਬ ਉਸ ਦੇ ਡੰਪ ਤੇ ਰਣਬੀਰ ਸਿੰਘ ਵਾਸੀ ਪਿੰਡ ਨਡਿਆਲੀ, ਸ਼ਰਨਜੀਤ ਸਿੰਘ ਸੇਖੋਂ, ਮਨਜੀਤ ਸਿੰਘ ਵਾਸੀ ਜਗਤਪੁਰਾ ਅਤੇ ਅਮਨ ਮਲਿਕ ਵਾਸੀ ਪਿੰਡ ਕੁੰਭੜਾ ਦੇ ਨਾਲ ਆਏ 10-12 ਵਿਅਕਤੀਆਂ ਵਲੋਂ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਉਸ ਦੇ ਸਿਰ ਵਿੱਚ ਕਿਰਪਾਨਾਂ ਅਤੇ ਡੰਡਿਆਂ ਨਾਲ ਕਈ ਵਾਰ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਸੀ।
ਇਸ ਮਾਮਲੇ ਵਿੱਚ ਥਾਣਾ ਸੋਹਾਣਾ ਦੀ ਪੁਲੀਸ ਨੇ ਰਣਬੀਰ ਸਿੰਘ, ਸ਼ਰਨਜੀਤ ਸਿੰਘ ਸੇਖੋਂ, ਮਨਜੀਤ ਸਿੰਘ, ਅਮਨ ਮਲਿਕ ਅਤੇ 10-12 ਅਣਪਛਾਤਿਆਂ ਦੇ ਖਿਲਾਫ ਧਾਰਾ 115, 109, 304, 191 ਅਤੇ 190 ਬੀ.ਐਨ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।