ਇਤਿਹਾਸ ਦੀ ਨਿਰਪੱਖ ਅਤੇ ਸਹੀ ਪਛਾਣ ਕਰਨ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ 'ਤੇ : ਹਰਜੋਤ ਸਿੰਘ ਬੈਂਸ

ਪਟਿਆਲਾ, 28 ਦਸੰਬਰ- ਇਤਿਹਾਸ ਦੀ ਨਿਰਪੱਖ ਹੋ ਕੇ ਸਹੀ ਪਛਾਣ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਇਤਿਹਾਸ ਨੂੰ ਬਿਨਾ ਕਿਸੇ ਪੱਖਪਾਤ ਤੇ ਦਬਾਅ ਤੋਂ ਸਮਝਣ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ਉੱਤੇ ਹੈ ਅਤੇ ਉਨ੍ਹਾਂ ਨੂੰ ਇਹ ਕਾਰਜ ਬਹੁਤ ਹੀ ਸੰਜੀਦਗੀ ਅਤੇ ਸਮਰਪਣ ਦੀ ਭਾਵਨਾ ਨਾਲ਼ ਨਿਭਾਉਣਾ ਚਾਹੀਦਾ ਹੈ।

ਪਟਿਆਲਾ, 28 ਦਸੰਬਰ- ਇਤਿਹਾਸ ਦੀ ਨਿਰਪੱਖ ਹੋ ਕੇ ਸਹੀ ਪਛਾਣ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਇਤਿਹਾਸ ਨੂੰ ਬਿਨਾ ਕਿਸੇ ਪੱਖਪਾਤ ਤੇ ਦਬਾਅ ਤੋਂ ਸਮਝਣ ਦੀ ਜ਼ਿੰਮੇਵਾਰੀ ਇਤਿਹਾਸਕਾਰਾਂ ਦੇ ਮੋਢਿਆਂ ਉੱਤੇ ਹੈ ਅਤੇ ਉਨ੍ਹਾਂ ਨੂੰ ਇਹ ਕਾਰਜ ਬਹੁਤ ਹੀ ਸੰਜੀਦਗੀ ਅਤੇ ਸਮਰਪਣ ਦੀ ਭਾਵਨਾ ਨਾਲ਼ ਨਿਭਾਉਣਾ ਚਾਹੀਦਾ ਹੈ।
ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ’ਇੰਡੀਅਨ ਹਿਸਟਰੀ ਕਾਂਗਰਸ’ ਦੇ 83ਵੇਂ ਸੈਸ਼ਨ ਦੇ ਉਦਘਾਟਨੀ ਸਮਾਰੋਹ ਮੌਕੇ ਦੇਸ਼ ਵਿਦੇਸ਼ ਤੋਂ ਪੁੱਜੇ ਡੈਲੀਗੇਟਸ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਨੇ ਦੁਨੀਆਂ ਦੇ ਇਤਿਹਾਸ ਵਿੱਚ ਸਿੱਖ ਕੌਮ ਅਤੇ ਪੰਜਾਬੀਆਂ ਵੱਲੋਂ ਪਾਏ ਮਹਾਨ ਯੋਗਦਾਨ ਬਾਰੇ ਵਿਸ਼ੇਸ਼ ਤੌਰ 'ਤੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਮੁਕੱਦਸ ਧਰਤੀ ਹੈ ਅਤੇ ਇਸ ਦਾ ਬਹੁਤ ਹੀ ਮਾਣਮੱਤਾ ਇਤਿਹਾਸ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਨਾ-ਬਰਾਬਰੀ ਅਤ ਅਨਿਆਂ ਵਿਰੁੱਧ ਲੜਨ ਵਾਲਾ ਸੂਬਾ ਰਿਹਾ ਹੈ।
 ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਦੇ ਕੁਸ਼ਲ ਪ੍ਰਬੰਧ ਤੋਂ ਲੈ ਕੇ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਦੇ ਵੱਡੇ ਯੋਗਦਾਨ ਤਕ ਦੇ ਸਫਰ ਬਾਰੇ ਵੱਖ-ਵੱਖ ਮਿਸਾਲਾਂ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਉੱਤੇ ਬੇਹੱਦ ਮਾਣ ਹੈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਜਲਾਲਾਬਾਦ ਹਲਕੇ ਦੇ ਵਿਧਾਇਕ  ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਨੇ ਇਤਿਹਾਸ ਵਿੱਚ ਬਹੁਤ ਕੁਝ ਗੁਆਇਆ ਹੈ ਜਿਸ ਬਾਰੇ ਵਿਸ਼ੇਸ਼ ਘੋਖ ਦੀ ਲੋੜ ਹੈ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਨੇ ਸਿਰਫ਼ ਆਜ਼ਾਦੀ ਦੀ ਲੜਾਈ ਵਿੱਚ ਹੀ ਯੋਗਦਾਨ ਨਹੀਂ ਪਾਇਆ ਬਲਕਿ ਇਸ ਅਜ਼ਾਦੀ ਨੂੰ ਬਰਕਰਾਰ ਰੱਖਣ ਲਈ ਲੜੇ ਜਾਂਦੇ ਘੋਲਾਂ ਵਿੱਚ ਵੀ ਪੰਜਾਬ ਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਸਾਂਭਣਾ ਬਹੁਤ ਜ਼ਰੂਰੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਸੇਧ ਲੈ ਸਕਣ। ਇਸ ਤੋਂ ਪਹਿਲਾਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਇੰਡੀਅਨ ਹਿਸਟਰੀ ਕਾਂਗਰਸ ਦੇ ਲੰਬੇ ਇਤਿਹਾਸ ਦੀ ਗੱਲ ਕੀਤੀ ਅਤੇ ਇਸ ਕਾਂਗਰਸ ਦੀ ਲਗਾਤਾਰਤਾ ਦੀ ਸ਼ਲਾਘਾ ਕੀਤੀ। 
ਉਨ੍ਹਾਂ ਕਿਹਾ ਕਿ ਇੰਡੀਅਨ ਹਿਸਟਰੀ ਕਾਂਗਰਸ ਇਤਿਹਾਸ ਨੂੰ ਨਿਰਪੱਖਤਾ ਨਾਲ਼ ਸਮਝਣ ਵਾਲਾ ਵੱਕਾਰੀ ਮੰਚ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਲਈ ਇਹ ਮਾਣ ਵਾਲ਼ੀ ਗੱਲ ਹੈ ਕਿ ਇਹ ਇੰਡੀਅਨ ਹਿਸਟਰੀ ਕਾਂਗਰਸ ਦਾ ਸੈਸ਼ਨ ਚੌਥੀ ਵਾਰ ਆਯੋਜਿਤ ਕਰਵਾ ਰਹੀ ਹੈ। 
ਉਦਘਾਟਨੀ ਸਮਾਰੋਹ ਦੌਰਾਨ ਉਨ੍ਹਾਂ 12 ਨੌਜਵਾਨ ਖੋਜਾਰਥੀਆਂ ਨੂੰ ਵੱਖ-ਵੱਖ ਪੁਰਸਕਾਰ ਅਤੇ ਇਨਾਮ ਦਿੱਤੇ ਗਏ ਜਿਨ੍ਹਾਂ ਨੇ 2023 ਵਿੱਚ ਕਾਕਟੀਆ ਯੂਨੀਵਰਸਿਟੀ, ਵਾਰੰਗਲ ਵਿੱਚ ਆਯੋਜਿਤ ਕੀਤੇ ਗਏ ਪਿਛਲੇ ਸੈਸ਼ਨ ਵਿੱਚ ਆਪਣੀਆਂ ਖੋਜ ਗਤੀਵਿਧੀਆਂ ਪੇਸ਼ ਕੀਤੀਆਂ ਸਨ। ’ਇੰਡੀਅਨ ਹਿਸਟਰੀ ਕਾਂਗਰਸ’ ਦੇ ਪਹਿਲੇ ਦਿਨ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।