ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੁਹਾਲੀ ਦਾ ਰਾਸ਼ਟਰੀ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ
ਐਸ ਏ ਐਸ ਨਗਰ, 28 ਦਸੰਬਰ- ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੁਹਾਲੀ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਭਵਿਆ ਕੰਬੋਜ ਨੇ ਕੌਮੀ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਰਨਾਟਕ ਦੇ ਮੈਸੂਰ ਵਿਚ ਰੋਲਰ ਸਕੇਟਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਆਯੋਜਿਤ ਰਿੰਕ ਰੇਸ 500+ ਦੀ ਸਕੇਟਿੰਗ ਨੈਸ਼ਨਲ ਵਿਚ ਚਾਂਦੀ ਦਾ ਤਮਗ਼ਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਦੱਸਿਆ ਕਿ ਇਨਾ ਮੁਕਾਬਲਿਆਂ ਵਿੱਚ ਦੇਸ਼ ਦੇ ਸਭ ਰਾਜਾਂ ਅਤੇ ਕੇਂਦਰ ਸ਼ਾਸਿਤ ਦੇ ਵੱਖ ਵੱਖ ਸਕੂਲਾਂ ਦੇ 400 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਹਨਾਂ ਕਿਹਾ ਕਿ ਭਵਿਆ ਦੀ ਇਹ ਕਾਮਯਾਬੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਹੈ ਜੋ ਇਹ ਸਾਬਤ ਕਰਦੀ ਹੈ ਕਿ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਹੀ ਸਫਲਤਾ ਵੱਲ ਲੈ ਜਾਂਦੀ ਹੈ।