ਮਹਾਨ ਖੂਨਦਾਨੀ ਭਾਈ ਬਰਿੰਦਰ ਸਿੰਘ ਮਸੀਤੀ ਦਾ ਸੈਂਟ ਸੋਲਜਰ ਐਜੂਕੇਸ਼ਨ ਗਰੁੱਪ ਨੇ ਕੀਤਾ ਵਿਸ਼ੇਸ਼ ਸਨਮਾਨ
ਹੁਸ਼ਿਆਰਪੁਰ- ਬੀਤੇ ਦਿਨ ਸੈਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਟਾਂਡਾ ਵਿਖੇ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਦੀ ਅਗਵਾਈ ਵਿੱਚ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਸੀ। ਇਸ ਇਨਾਮ ਵੰਡ ਸਮਾਰੋਹ ਵਿੱਚ ਸੈਂਟ ਸੋਲਜਰ ਗਰੁੱਪ ਆਫ ਇੰਸਟੀਟਿਊਸ਼ਨ ਦੇ ਚੇਅਰਮੈਨ ਅਨਿਲ ਚੋਪੜਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।

ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਅਲੱਗ ਅਲੱਗ ਗਤੀਵਿਧੀਆਂ ਰਾਹੀਂ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ। ਇਸ ਮੌਕੇ ਜਿੱਥੇ ਸਕੂਲ ਮੈਨੇਜਮੈਂਟ ਦੇ ਡਾਇਰੈਕਟਰ ਇੰਦਰ ਕੁਮਾਰ ਸਾਹਨੀ ਵੱਲੋਂ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਗਈ ਤੇ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਸਬੰਧੀ ਚਾਨਣ ਪਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਅਨਿਲ ਚੋਪੜਾ ਨੇ ਜਿੱਥੇ ਸਕੂਲ ਵਿੱਚ ਵਧੀਆ ਆਚਰਨ ਰੱਖਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਉਥੇ ਹੀ ਵੱਖ-ਵੱਖ ਖੇਤਰਾਂ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਇਲਾਕੇ ਦੀਆਂ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ।
ਇਸ ਮੌਕੇ ਅਨਿਲ ਚੋਪੜਾ ਨੇ ਪਿਛਲੇ ਦਿਨੀ ਸਟੇਟ ਅਵਾਰਡ ਹਾਸਲ ਕਰਨ ਵਾਲੇ ਟਾਂਡਾ ਤੋਂ ਆਈ ਡੋਨਰ ਇੰਚਾਰਜ ਭਾਈ ਵਰਿੰਦਰ ਸਿੰਘ ਮਸੀਤੀ ਨੂੰ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਤੇ ਭਾਈ ਮਸੀਤੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜੰਮ ਕੇ ਤਾਰੀਫ ਕੀਤੀ। ਇਸ ਮੌਕੇ ਸੰਸਥਾ ਵੱਲੋਂ ਡਿਪਟੀ ਡਾਇਰੈਕਟਰ ਹੈਲਥ ਪੰਜਾਬ ਡਾਕਟਰ ਕੇਵਲ ਸਿੰਘ ਕਾਜਲ, ਕਿਸਾਨ ਆਗੂ ਜੰਗਵੀਰ ਸਿੰਘ ਦੁਆਬਾ ਕਿਸਾਨ ਕਮੇਟੀ, ਐਸਐਮਓ ਡਾਕਟਰ ਕਰਨ ਕੁਮਾਰ ਸੈਣੀ ਪ੍ਰੋਫੈਸਰ ਕੇ ਕਲੋਟੀ ਡਾਕਟਰ ਮੀਨਾਕਸ਼ੀ ਤੇ ਹੋਰ ਸ਼ਖਸ਼ੀਅਤਾਂ ਦਾ ਬੀ ਸਨਮਾਨ ਕੀਤਾ।