ਮੁਬਾਰਕਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ।
ਨਵਾਂਸ਼ਹਿਰ- ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਸੁਰਜੀਤ ਫਾਊਂਡੇਸ਼ਨ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਣ ਲਾਲ ਨੇ ਦੱਸਿਆ ਕਿ ਸੁਰਜੀਤ ਫਾਊਂਂਡੇਸ਼ਨ ਵਲੋਂ ਕਰਵਾਏ ਗਏ|

ਇਸ ਪ੍ਰੋਗਰਾਮ ਦੌਰਾਨ ਸਮੂਹ ਸੰਗਤਾਂ ਦੇ ਸਹਿਯੋਗ ਨਾਲ 25 ਦਸੰਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਆਰੰਭ ਹੋਏ ਅਤੇ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਹਰਦੀਪ ਸਿੰਘ ਦੋਪਾਲਪੁਰੀ ਦੇ ਜਥੇ ਨੇ ਕੀਰਤਨ ਰਾਹੀਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਤਿਹਾਸ ਸਾਂਝਾ ਕਰਦੇ ਹੋਏ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਇਤਿਹਾਸਕ ਕੁਰਬਾਨੀ ਦੱਸਦਿਆਂ ਕਿਹਾ ਕਿ ਜਿਸ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਮੌਕੇ ਜਾਤ ਪਾਤ ਅਤੇ ਊਚ ਨੀਚ ਦਾ ਭੇਦ ਮਿਟਾਉਂਦਿਆਂ ਇੱਕੋ ਬਾਟੇ ਵਿਚੋਂ ਸਭ ਨੂੰ ਅੰਮ੍ਰਿਤ ਛਕਾਇਆ ਤੇ ਸਭ ਨੂੰ ਸਮਾਨਤਾ ਬਖਸ਼ੀ ਉਸੇ ਤਰ੍ਹਾਂ ਗੁਰੂ ਜੀ ਦੇ ਸਾਹਿਬਜ਼ਾਦਿਆਂ ਨੇ ਆਪਣੇ ਧਰਮ ਤੇ ਅਡੋਲ ਰਹਿੰਦਿਆਂ ਸ਼ਹਾਦਤ ਦਾ ਜਾਮ ਪੀਤਾ।
ਅੱਜ ਦੇ ਨੌਜਵਾਨਾਂ ਨੂੰ ਕੁਰੀਤੀਆਂ ਤੋਂ ਦੂਰ ਰਹਿਕੇ ਗੁਰੂਆਂ ਦੁਆਰਾ ਦੱਸੇ ਮਾਰਗ ਤੇ ਚੱਲਕੇ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ। ਇਸ ਮੌਕੇ ਸੁਰਜੀਤ ਫਾਊਂਡੇਸ਼ਨ ਵਲੋਂ ਪ੍ਰਿੰਸੀਪਲ ਮਲਕੀਤ ਸਿੰਘ, ਮੀਨਾ ਰਾਣੀ, ਸੱਤਪਾਲ, ਅਮਰਜੀਤ ਕੌਰ, ਅਮਰਜੀਤ ਬੰਗੜ, ਅਜੇ ਕੁਮਾਰ ਬੰਗੜ, ਪਿੰਡ ਵਲੋੰ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਨਗਰ ਵਾਸੀ ਸੰਗਤਾਂ ਹਾਜ਼ਰ ਸਨ। ਦੁਪਿਹਰ ਤੱਕ ਪਿਆਰਾ ਲਾਲ ਦੇ ਪਰਿਵਾਰ ਵਲੋਂ ਦੁੱਧ ਦੇ ਲੰਗਰ ਦੀ ਸੇਵਾ ਚੱਲਦੀ ਰਹੀ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਿਆ।