ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਤੇ ਸਹਾਇਕ ਮਲੇਰੀਆ ਅਫਸਰ ਗੁਰਜੰਟ ਸਿੰਘ ਹੋਏ ਸੇਵਾ ਮੁਕਤ

ਪਟਿਆਲਾ, 31 ਦਸੰਬਰ- ਸਿਵਲ ਸਰਜਨ ਪਟਿਆਲਾ ਡਾ. ਜਤਿੰਦਰ ਕਾਂਸਲ ਅਤੇ ਸ੍ਰੀ ਗੁਰਜੰਟ ਸਿੰਘ ਸਹਾਇਕ ਮਲੇਰੀਆ ਅਫਸਰ ਅੱਜ ਆਪਣੀ 58 ਸਾਲ ਦੀ ਉਮਰ ਪੂਰੀ ਕਰਨ 'ਤੇ ਸਿਹਤ ਵਿਭਾਗ ਵਿਚੋਂ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤੀ ਦੇ ਮੌਕੇ ਸਮੂਹ ਸਿਹਤ ਸਟਾਫ ਵੱਲੋਂ ਉੁਹਨਾਂ ਨੁੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।

ਪਾਰਟੀ ਮੌਕੇ ਬੋਲਦਿਆਂ ਮੈਡੀਕਲ ਸੁਪਰਡੈਂਟ ਡਾ. ਜਗਪਾਲਇੰਦਰ ਸਿੰਘ ਅਤੇ ਸਹਾਇਕ ਸਿਵਲ ਸਰਜਨ ਡਾ. ਰਚਨਾ ਨੇ ਦੱਸਿਆ ਕਿ ਸਿਵਲ ਸਰਜਨ ਡਾ. ਜਤਿੰਦਰ ਕਾਂਸਲ   ਲਗਭਗ  32 ਸਾਲ ਦੀਆਂ ਸਰਕਾਰੀ ਸੇਵਾਵਾਂ ਦੇ ਕੇ ਆਪਣੇ ਅਹੁਦੇ ਤੋਂ ਬੇਦਾਗ ਅਤੇ ਇਮਾਨਦਾਰ ਅਫਸਰ ਵਜੋਂ ਰਿਟਾਇਰ ਹੋਏ ਹਨ। ਉਹਨਾਂ ਕਿਹਾ ਕਿ ਸਿਵਲ ਸਰਜਨ ਡਾ. ਜਤਿੰਦਰ ਕਾਂਸਲ  ਨੇ ਆਪਣੀ ਅਣਥੱਕ ਮਿਹਨਤ ਦੇ ਨਾਲ ਸਮੂਹ ਸਿਹਤ ਪ੍ਰੋਗਰਾਮਾਂ ਨੁੰ ਜ਼ਿਲ੍ਹੇ ਵਿੱਚ ਲਾਗੂ ਕਰਵਾ ਕੇ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ। 
ਉਹਨਾਂ ਨੇ ਹਮੇਸ਼ਾ  ਲੋਕਾਂ ਦੀਆਂ ਸਿਹਤ ਸਮਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ। ਜ਼ਿਲ੍ਹਾ ਸਹਾਇਕ ਸਿਹਤ ਅਫਸਰ ਡਾ.ਐਸ.ਜੇ. ਸਿੰਘ ਨੇ ਦੱਸਿਆ ਕਿ ਸ੍ਰੀ ਗੁਰਜੰਟ ਸਿੰਘ, ਜੋ ਸਹਾਇਕ ਮਲੇਰੀਆ ਅਫਸਰ ਵਜੋਂ ਰਿਟਾਇਰ ਹੋਏ ਹਨ,  ਨੇ  ਲਗਭਗ 37 ਸਾਲ 10 ਮਹੀਨੇ ਆਪਣੀਆਂ  ਸੇਵਾਂਵਾਂ ਦਿੱਤੀਆ ਹਨ। ਉਹਨਾਂ ਬਹੁਤ ਇਮਾਨਦਾਰੀ ਅਤੇ ਅਣਥੱਕ ਮਿਹਨਤ ਨਾਲ ਅਪਣੀ ਡਿੳੈਟੀ ਕੀਤੀ ਅਤੇ  ਸਿਹਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਹਰ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ। 
ਸਮੂਹ ਪ੍ਰੋਗਰਾਮ ਅਫਸਰਾਂ ਨੇ ਰਿਟਾਇਰਮੈਂਟ 'ਤੇ ਵਧਾਈ ਦਿੰਦਿਆਂ ਉਹਨਾਂ ਦੀ ਲੰਬੀ ਉਮਰ ਅਤੇ ਹਮੇਸ਼ਾ ਚੜਦੀ ਕਲਾ ਵਿੱਚ ਰਹਿਣ ਦੀ ਕਾਮਨਾ ਕੀਤੀ।ਸਮੂਹ ਸਟਾਫ ਵੱਲੋਂ ਉਹਨਾਂ ਨੂੰ ਸਨਮਾਨ ਚਿੰਨ ਭੇਂਟ ਕੀਤਾ ਗਿਆ।