ਡਾਕਟਰ ਭੀਮ ਰਾਓ ਅੰਬੇਡਕਰ ਦੀ ਜੀਵਨੀ ਅਤੇ ਵਿਚਾਰਧਾਰਾ ਬਾਰੇ ਵਿਸ਼ੇਸ਼ ਲੈਕਚਰ ਦਿੱਤਾ

ਮਾਹਿਲਪੁਰ, 22 ਅਪ੍ਰੈਲ- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਦੇ ਨਿਰਦੇਸ਼ਾਂ ਅਧੀਨ ਕਰਵਾਈ ਜਾ ਰਹੀ ਵਿਸ਼ੇਸ਼ ਲੈਕਚਰ ਲੜੀ ਦੌਰਾਨ ਇਤਿਹਾਸ ਵਿਭਾਗ ਦੇ ਮੁਖੀ ਡਾ ਦੇਵ ਕੁਮਾਰ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਜੀਵਨੀ ਅਤੇ ਵਿਚਾਰਧਾਰਾ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਦਿੱਤਾ ਗਿਆ।

ਇਸ ਮੌਕੇ ਡਾ ਦੇਵ ਕੁਮਾਰ ਨੇ ਡਾ ਭੀਮ ਰਾਓ ਅੰਬੇਦਕਰ ਦੇ ਸਮੇਂ ਭਾਰਤੀ ਸਮਾਜ ਦੀ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਦਸ਼ਾ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਡਾ ਅੰਬੇਦਕਰ ਦੇ ਬਚਪਨ, ਸਿੱਖਿਆ ਅਤੇ ਸੰਘਰਸ਼ਸ਼ੀਲ ਜੀਵਨ ਦੀਆਂ ਮਿਸਾਲਾਂ ਦੇ ਕੇ ਉਨ੍ਹਾਂ ਵੱਲੋਂ ਸੰਵਿਧਾਨ ਦੇ ਨਿਰਮਾਣ ਵਿੱਚ ਪਾਏ ਜਾ ਰਹੇ ਯੋਗਦਾਨ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਡਾ ਅੰਬੇਦਕਰ ਸਿਰਫ ਦਲਿਤਾਂ ਦੇ ਮਸੀਹਾ ਨਹੀਂ ਸਨ ਸਗੋਂ ਉਹ ਸਮੁੱਚੀ ਮਾਨਵਤਾ ਦੇ ਮਾਰਗ ਦਰਸ਼ਕ ਸਨ। 
ਉਨ੍ਹਾਂ ਡਾ ਅੰਬੇਦਕਰ ਵੱਲੋਂ ਸਮਾਜ ਦੇ ਦੱਬੇ ਕੁਚਲੇ ਵਰਗਾਂ ਕਿਸਾਨਾਂ,ਔਰਤਾਂ, ਮਜ਼ਦੂਰਾਂ ਅਤੇ ਹੋਰ ਹਾਸ਼ੀਅਤ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਕਿਹਾ ਕਿ ਮਹਾਨ ਆਗੂਆਂ ਦੇ ਜੀਵਨ ਸੰਘਰਸ਼ ਤੋਂ ਵੱਧ ਤੋਂ ਵੱਧ ਸਿੱਖ ਕੇ ਹੀ ਚੰਗੇ ਸਮਾਜ ਦੀ ਸਥਾਪਨਾ ਦਾ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ।
 ਇਸ ਮੌਕੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਸਟਾਫ ਵੱਲੋਂ ਡਾ ਦੇਵ ਕੁਮਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਲੈਕਚਰ ਦੌਰਾਨ ਕਾਲਜ ਦੇ ਸਮੂਹ ਸਟਾਫ ਨੇ ਸ਼ਿਰਕਤ ਕੀਤੀ।