ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ
ਐਸ ਏ ਐਸ ਨਗਰ, 1 ਜਨਵਰੀ- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚ ਖੰਡ ਵਾਸੀ ਸਿੰਘ ਜੀ ਦੀ ਮਿੱਠੀ ਅਤੇ ਨਿੱਤ੍ਹੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਦਿਨ ਸਵੇਰੇ ਸ੍ਰੀ ਸਹਿਜ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਭਾਈ ਓਂਕਾਰ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜ਼ਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਵਿਸਥਾਰ ਵਿੱਚ ਦੱਸਿਆ।
ਬੀਬੀ ਜਤਿੰਦਰ ਕੌਰ ਸ੍ਰੀ ਅਨੰ ਦਪੁਰ ਸਾਹਿਬ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਚਕ ਭਾਈ ਬਲਵੰਤ ਸਿੰਘ (ਜਵੱਦੀ ਟਕਸਾਲ) ਵਾਲਿਆਂ ਨੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਕੀਤੀਆਂ ਮਹਾਨ ਸੇਵਾਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਲੁਧਿਆਣੇ ਵਾਲੇ, ਭਾਈ ਸੰਤੋਖ ਸਿੰਘ, ਭਾਈ ਹਰਨੇਕ ਸਿੰਘ ਕਪੂਰਥਲੇ ਵਾਲੇ, ਭਾਈ ਮਨਦੀਪ ਸਿੰਘ (ਭਾਮੀਆਂ ਸਾਹਿਬ), ਮੀਰੀ ਪੀਰੀ ਪੰਥਕ ਢਾਡੀ ਜੱਥਾ, ਭਾਈ ਨਿਤਿਨ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਫੁੱਲਾਂ ਨਾਲ ਸਜਾਇਆ ਗਿਆ ਸੀ। ਬ੍ਰੈੱਡ ਪਕੌੜੇ, ਖੀਰ, ਕਈ ਤਰ੍ਹਾਂ ਦੀਆਂ ਮਠਿਆਈਆਂ ਅਤੇ ਗੁਰੂ ਕਾ ਲੰਘਰ ਇਸ ਮੌਕੇ ਅਤੁੱਟ ਵਰਤਾਇਆ ਗਿਆ।