*ਊਨਾ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ*

ਊਨਾ, 3 ਜਨਵਰੀ : ਕੜਾਕੇ ਦੀ ਠੰਢ ਕਾਰਨ ਊਨਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ (ਐਲੀਮੈਂਟਰੀ, ਪ੍ਰਾਇਮਰੀ, ਸੈਕੰਡਰੀ ਅਤੇ ਹਾਇਰ ਸੈਕੰਡਰੀ) ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਜਤਿਨ ਲਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ।

ਇਹ ਹੁਕਮ 4 ਜਨਵਰੀ ਤੋਂ 31 ਜਨਵਰੀ 2025 ਤੱਕ ਲਾਗੂ ਰਹੇਗਾ। ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਅਧਿਐਨ ਦੇ ਸਮੇਂ ਦੀ ਭਰਪਾਈ ਲਈ ਪ੍ਰਾਰਥਨਾ ਸਭਾਵਾਂ ਅਤੇ ਛੁੱਟੀਆਂ ਦਾ ਸਮਾਂ ਘਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਐੱਚ.ਆਰ.ਟੀ.ਸੀ. ਦੇ ਖੇਤਰੀ ਮੈਨੇਜਰ ਨੂੰ ਹਦਾਇਤ ਕੀਤੀ ਹੈ ਕਿ ਉਹ ਸਕੂਲ ਦੇ ਸਮੇਂ ਅਨੁਸਾਰ ਬੱਸਾਂ ਚਲਾਉਣਾ ਯਕੀਨੀ ਬਣਾਉਣ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।