ਪ੍ਰਾਪਰਟੀ ਟੈਕਸ, ਪਾਣੀ ਤੇ ਸੀਵਰੇਜ਼ ਦੇ ਬਿੱਲਾਂ, ਟਰੇਡ ਲਾਇਸੈਂਸ ਅਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ—ਕਮਿਸ਼ਨਰ ਨਗਰ ਨਿਗਮ
ਹੁਸ਼ਿਆਰਪੁਰ- ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਫਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ, ਟਰੇਡ ਲਾਇਸੈਂਸ ਅਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ।

ਜਿਥੇ ਕਿ ਪਬਲਿਕ ਕੰਮ ਕਾਜ ਵਾਲੇ ਦਿਨ ਆ ਕੇ ਆਪਣਾ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦਸਿਆ ਕਿ ਪਬਲਿਕ ਦੀ ਸਹੂਲਤ ਲਈ 4 ਜਨਵਰੀ 2025 ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਕਾਊਂਟਰ ਖੁੱਲੇ ਰਹਿਣਗੇ ਜਿਥੇ ਕਿ ਪਬਲਿਕ ਆਪਣਾ ਬਣਦਾ ਕੈਸ਼ ਜਮ੍ਹਾਂ ਕਰਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪਬਲਿਕ ਵਲੋਂ ਕਾਊਂਟਰ ’ਤੇ ਆਪਣਾ ਟੈਕਸ, ਟਰੇਡ ਲਾਇਸੈਂਸ ਅਤੇ ਪਾਣੀ ਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ. ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੋਰ ਤੇ ਰਜਿਸਟਰਡ ਕਰਵਾਉਣ।