ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਬਰੈੱਡ ਪਕੌੜਿਆਂ ਦਾ ਲੰਗਰ ਲਗਾਇਆ

ਮੌੜ ਮੰਡੀ - ਸਾਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 358ਵੇਂ ਆਗਮਨ ਪੁਰਬ ਤੇ ਅੱਜ ਸਥਾਨਕ ਸ਼ਹਿਰ 'ਚ ਜਵਾਹਰ ਦੀ ਚੱਕੀ ਕੋਲ ਦੁਕਾਨਦਾਰਾਂ ਵੱਲੋਂ ਬਰੈੱਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਦੁਕਾਨਦਾਰਾਂ ਵੱਲੋਂ ਬੜੀ ਹੀ ਸੇਵਾ ਭਾਵਨਾ ਨਾਲ ਲੰਗਰ ਨੂੰ ਵਰਤਾਇਆ ਗਿਆ।

ਇਸ ਮੌਕੇ ਉਹਨਾਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਦੀ ਰੱਖਿਆ ਲਈ ਆਪਣਾ ਸਰਬੰਸ ਵਾਰ ਦਿੱਤਾ ਸੀ। ਉਹਨਾਂ ਨੇ ਗੁਰੂ ਸਾਹਿਬ ਜੀ ਦੇ ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਤੇ ਚੱਲਣ ਲਈ ਹਾਜ਼ਰ ਲੋਕਾਂ ਨੂੰ ਪ੍ਰੇਰਿਤ ਕੀਤਾ ਤੇ ਸਾਰਿਆ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਚੇਤਨ, ਜੋਗਿੰਦਰ ਰਾਜਨ, ਗਗਨਦੀਪ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।