ਚੱਢਾ ਪਰਿਵਾਰ ਵੱਲੋਂ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਕਿੱਤਣਾ ਦੇ ਲੰਗਰ ਹਾਲ ਵਿੱਚ ਪੱਥਰ ਲਗਵਾਉਣ ਦੀ ਸੇਵਾ ਸ਼ੁਰੂ
ਗੜ੍ਹਸ਼ੰਕਰ, 6 ਜਨਵਰੀ: ਗੜ੍ਹਸ਼ੰਕਰ ਦੇ ਪਿੰਡ ਕਿੱਤਣਾ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗਿਆਨੀ ਗੁਰਪ੍ਰੀਤ ਸਿੰਘ ਪੱਦੀ ਮੱਟ ਵਾਲਿਆਂ ਦੇ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਦਿੱਲੀ ਤੋਂ ਸਮਾਜ ਸੇਵੀ ਤੇ ਕਾਰੋਬਾਰੀ ਪ੍ਰਦੀਪ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਸੁਧੀਰ ਚੱਢਾ, ਪ੍ਰਦੀਪ ਚੱਢਾ ਅਤੇ ਪਰਿਵਾਰ ਦੀ ਤਰਫੋਂ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਪੱਥਰ ਲਗਵਾਉਣ ਦੀ ਸੇਵਾ ਕਰਵਾਉਣ ਦਾ ਐਲਾਨ ਕੀਤਾ ਅਤੇ ਮੌਕੇ 'ਤੇ ਹੀ ਪੱਥਰ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ।
ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਖ਼ਾਲਸਾ, ਉਪ ਪ੍ਰਧਾਨ ਗੁਰਦਿਆਲ ਸਿੰਘ, ਖ਼ਜ਼ਾਨਚੀ ਪਰਮਿੰਦਰ ਸਿੰਘ, ਸਕੱਤਰ ਰੇਸ਼ਮ ਸਿੰਘ, ਨਰਿੰਦਰ ਪਾਲ ਠੇਕੇਦਾਰ, ਜਗਤਾਰ ਸਿੰਘ ਤਾਰੀ, ਜਥੇਦਾਰ ਜਗਤਾਰ ਸਿੰਘ, ਹਰਦਿਆਲ ਸਿੰਘ, ਪ੍ਰਵੀਨ ਕੁਮਾਰ, ਇੰਦਰਜੀਤ ਸਿੰਘ, ਮਨਵੀਰ ਸਿੰਘ, ਸਾਹਿਬ ਸਿੰਘ, ਹਰਪਾਲ ਸਿੰਘ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁੱਜਰ ਸਿੰਘ, ਜੋਗ ਲਾਲ ਅਤੇ ਗ੍ਰਾਮ ਪੰਚਾਇਤ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਲ ਸਨ।