ਆਮ ਆਦਮੀ ਪਾਰਟੀ ਦਾ ਪੰਜਾਬ ਅਤੇ ਦਿੱਲੀ ਮਾਡਲ ਦੋਵੇਂ ਹੀ ਫੇਲ੍ਹ ਰਹੇ : ਤਰੁਣ ਚੁੱਘ
ਪਟਿਆਲਾ, 6 ਜਨਵਰੀ- ਭਾਜਪਾ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਹੈ ਕਿ 'ਆਪ' ਇੱਕ ਵਾਰ ਫਿਰ ਪੰਜਾਬ ਤੇ ਦਿੱਲੀ ਵਾਸੀਆਂ ਨੂੰ ਧੋਖੇ ਵਿਚ ਰੱਖ ਕੇ ਮੂਰਖ ਬਣਾ ਰਹੀ ਹੈ। ਉਹਨਾਂ ਕਿਹਾ ਕਿ ਨਾ ਤਾਂ ਪੰਜਾਬ ਵਿੱਚ ਮਹਿਲਾਵਾਂ ਨੂੰ 1000 ਰੁਪਿਆ ਮਹੀਨਾ ਪੈਨਸ਼ਨ ਮਿਲੀ ਅਤੇ ਨਾ ਹੀ ਕਦੀ ਦਿੱਲੀ ਵਿੱਚ 2100 ਰੁਪੈ ਪੈਨਸ਼ਨ ਮਿਲੇਗੀ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਅਤੇ ਦਿੱਲੀ ਮਾਡਲ ਦੋਵੇਂ ਹੀ ਬੁਰੀ ਤਰ੍ਹਾਂ ਫੇਲ ਹੋ ਚੁੱਕੇ ਹਨ। ਅੱਜ ਇਸ ਮੌਕੇ ਪਟਿਆਲਾ ਜ਼ਿਲ੍ਹਾ ਦੇ ਭਾਜਪਾ ਆਗੂਆਂ ਅਤੇ ਪਟਿਆਲਾ ਜ਼ਿਲ੍ਹੇ ਦੇ ਐਕਟਿਵ ਮੈਂਬਰ ਐਡ. ਗੁਰਵਿੰਦਰ ਕਾਂਸਲ਼ ਅਤੇ ਉਹਨਾਂ ਦੀ ਟੀਮ ਨੇ ਭਾਜਪਾ ਆਗੂ ਤਰੁਣ ਚੁੱਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕਰਕੇ ਉਹਨਾਂ ਨੂੰ ਪਿਛਲੇ ਦਿਨੀਂ 'ਆਪ' ਵੱਲੋਂ ਨਗਰ ਨਿਗਮ ਚੋਣਾਂ ਵਿੱਚ ਕੀਤੀ ਗਈ ਧੱਕੇਸ਼ਾਹੀ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ 'ਆਪ' ਨੇ ਕਥਿਤ ਗੁੰਡਾਗਰਦੀ ਕਰਕੇ ਚੋਣਾਂ ਜਿੱਤੀਆਂ ਹਨ|
ਜਿਸ ਨਾਲ ਹੁਣ ਲੋਕਾਂ ਦਾ ਇਸ ਪਾਰਟੀ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ। ਇਸ ਮੌਕੇ ਵਿਕਾਸ ਮਿੱਤਲ, ਦੀਸ਼ਾਂਤ ਕਾਂਸਲ, ਰਾਹੁਲ ਬਾਂਸਲ, ਸਾਹਿਲ ਗੋਇਲ, ਆਯੂਸ਼ ਭਾਂਬਰੀ ਅਤੇ ਕਰਨਵੀਰ ਸੈਣੀ ਆਦਿ ਹਾਜ਼ਰ ਸਨ।