ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਵਿਖੇ ਧਰਤੀ ਦਿਵਸ ਮਨਾਇਆ ਗਿਆ
ਹੁਸ਼ਿਆਰਪੁਰ- ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਵਿਖੇ ਧਰਤੀ ਦਿਵਸ ਮਨਾਇਆ ਗਿਆ। ਹਰਵੀਨ ਕੌਰ ਸਾਇੰਸ ਮਿਸਟ੍ਰੈਸ ਨੇ ਵਿਦਿਆਰਥੀਆਂ ਨੂੰ ਧਰਤੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਧਰਤੀ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਹੁਸ਼ਿਆਰਪੁਰ- ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਵਿਖੇ ਧਰਤੀ ਦਿਵਸ ਮਨਾਇਆ ਗਿਆ। ਹਰਵੀਨ ਕੌਰ ਸਾਇੰਸ ਮਿਸਟ੍ਰੈਸ ਨੇ ਵਿਦਿਆਰਥੀਆਂ ਨੂੰ ਧਰਤੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਧਰਤੀ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਕਿਹਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਚਾਰਟ ਅਤੇ ਪੋਸਟਰ ਆਦਿ ਬਣਾਏ ਗਏ। ਇਸ ਮੌਕੇ ਗੁਰਪ੍ਰੀਤ ਸਿੰਘ, ਨਵਜੋਤ ਕੌਰ, ਰਮਨਦੀਪ ਕੌਰ, ਸ਼ੀਲਾ ਦੇਵੀ, ਤਰਵਿੰਦਰ ਕੌਰ ਆਦਿ ਹਾਜ਼ਰ ਸਨ।