ਚੰਡੀਗੜ੍ਹ ਨੂੰ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ: ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ, 8 ਜਨਵਰੀ- ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਚੰਡੀਗੜ੍ਹ ਨੂੰ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾ ਕੇ ਰੱਖਣਾ ਪੰਜਾਬ ਨਾਲ ਧੱਕਾ ਹੈ ਕਿਉਂਕਿ ਚੰਡੀਗੜ੍ਹ ਸ਼ਹਿਰ ਪੰਜਾਬ ਦੀ ਰਾਜਧਾਨੀ ਦੇ ਤੌਰ ਤੇ ਵਿਕਸਿਤ ਕੀਤਾ ਗਿਆ ਸੀ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਪੰਜਾਬੀ ਬੋਲਦੇ 28 ਪਿੰਡਾਂ ਨੂੰ ਉਜਾੜ ਕੇ ਅਤੇ 50 ਪਿੰਡਾਂ ਦੀਆਂ ਵਾਹੀਯੋਗ ਜ਼ਮੀਨਾਂ ਗ੍ਰਹਿਣ ਕਰਕੇ ਉਸਾਰੇ ਗਏ ਚੰਡੀਗੜ੍ਹ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰਕੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣਾ ਪੂਰੀ ਤਰ੍ਹਾਂ ਗਲਤ ਹੈ। ਬਲਕਿ ਹਰਿਆਣਾ ਅਤੇ ਕੇਂਦਰ ਦਾ ਇਸ ਵਿੱਚ ਕੋਈ ਦਖਲ ਨਹੀਂ ਹੋਣਾ ਚਾਹੀਦਾ ਹੈ। ਇਹ ਕੇਵਲ ਪੰਜਾਬ ਦੀ ਰਾਜਧਾਨੀ ਅਤੇ ਪੰਜਾਬ ਦਾ ਹਿੱਸਾ ਹੀ ਹੋਣਾ ਚਾਹੀਦਾ ਹੈ।