ਗੁਰੂ ਵੰਦਨ ਛਾਤਰ ਅਭਿਨੰਦਨ ਪ੍ਰੋਗਰਾਮ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 30 ਅਗਸਤ ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਬ੍ਰਾਂਚਾਂ ਦੇ ਆਪਸੀ ਸਹਿਯੋਗ ਨਾਲ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਮੁਹਾਲੀ ਵਿਖੇ ਗੁਰੂ ਵੰਦਨ ਛਾਤਰ ਅਭਿਨੰਦਨ ਪ੍ਰੋਗਰਾਮ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ। ਇਸ ਮੌਕੇ ਮੈਡਮ ਨੇਹਾ ਕਪੂਰ ਬਤੌਰ ਵਿਸ਼ੇਸ਼ ਮਹਿਮਾਨ ਵਲੋਂ ਸ਼ਾਮਿਲ ਹੋਏ ਜਦੋਂਕਿ ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਫਾਰ ਗਰਲਜ ਸੈਕਟਰ 42 ਦੇ ਇੰਗਲਿਸ਼ ਵਿਭਾਗ ਦੇ ਮੁਖੀ ਸ਼੍ਰੀਮਤੀ ਸੋਨੀਆ ਸਿਕੰਦ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਆਪਸੀ ਸੰਬੰਧਾਂ ਦੀਆਂ ਬਾਰੀਕੀਆਂ ਦੀ ਜਾਣਕਾਰੀ ਦਿੱਤੀ।

ਐਸ ਏ ਐਸ ਨਗਰ, 30 ਅਗਸਤ ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਬ੍ਰਾਂਚਾਂ ਦੇ ਆਪਸੀ ਸਹਿਯੋਗ ਨਾਲ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਮੁਹਾਲੀ ਵਿਖੇ ਗੁਰੂ ਵੰਦਨ ਛਾਤਰ ਅਭਿਨੰਦਨ ਪ੍ਰੋਗਰਾਮ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ। ਇਸ ਮੌਕੇ ਮੈਡਮ ਨੇਹਾ ਕਪੂਰ ਬਤੌਰ ਵਿਸ਼ੇਸ਼ ਮਹਿਮਾਨ ਵਲੋਂ ਸ਼ਾਮਿਲ ਹੋਏ ਜਦੋਂਕਿ ਪੋਸਟ ਗ੍ਰੈਜੂਏਟ ਗੌਰਮਿੰਟ ਕਾਲਜ ਫਾਰ ਗਰਲਜ ਸੈਕਟਰ 42 ਦੇ ਇੰਗਲਿਸ਼ ਵਿਭਾਗ ਦੇ ਮੁਖੀ ਸ਼੍ਰੀਮਤੀ ਸੋਨੀਆ ਸਿਕੰਦ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਆਪਸੀ ਸੰਬੰਧਾਂ ਦੀਆਂ ਬਾਰੀਕੀਆਂ ਦੀ ਜਾਣਕਾਰੀ ਦਿੱਤੀ। ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 23-23 ਬੈਸਟ ਟੀਚਰ ਅਤੇ ਬੈਸਟ ਸਟੂਡੈਂਟ ਨੂੰ ਸਨਮਾਨ ਚਿੰਨ੍ਹ, ਸਰਟੀਫੀਕੇਟ ਅਤੇ ”ਭਾਰਤ ਕੋ ਜਾਣੋ ਕਿਤਾਬਾਂ ਦੇ ਕੇ ਸਨਮਾਨਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਮਹਾਰਾਣਾ ਪ੍ਰਤਾਪ ਬ੍ਰਾਂਚ ਦੇ ਪ੍ਰਧਾਨ ਸਤੀਸ਼ ਵਿਜ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਮੁਹਾਲੀ ਬ੍ਰਾਂਚ ਦੇ ਪ੍ਰਧਾਨ ਅਸ਼ੋਕ ਪਵਾਰ ਨੇ ਮੁਹਾਲੀ ਬ੍ਰਾਂਚਾਂ ਵੱਲੋਂ ਕਰਵਾਏ ਜਾ ਰਹੇ ਲੋਕ ਭਲਾਈ ਦੇ ਵੱਖ ਵੱਖ ਕੰਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਅਤੇ ਵੀਰਾਂ ਵਾਲੀ ਨੇ ਵੀ ਸੰਬੋਧਨ ਕੀਤਾ।