ਲਾਈਫ ਸਾਇੰਸਜ਼ ਵਿਭਾਗ ਵੱਲੋਂ ਵਿਸ਼ਵ ਜਲ ਦਿਵਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ

ਮਾਹਿਲਪੁਰ 24 ਮਾਰਚ- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਲਾਈਫ ਸਾਇੰਸਜ਼ ਵਿਭਾਗ ਵੱਲੋਂ ਵਿਸ਼ਵ ਜਲ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਪਾਣੀ ਦੀ ਸਾਂਭ ਸੰਭਾਲ ਦੇ ਥੀਮ ਨੂੰ ਲੈ ਕੇ ਵੱਖ ਵੱਖ ਸਿਰਜਣਾਤਮਕ ਮੁਕਾਬਲੇ ਕਰਵਾਏ ਗਏ ਜਿਨਾਂ ਵਿੱਚ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਰੋਹ ਦੇ ਆਰੰਭ ਮੌਕੇ ਲਾਈਵ ਸਾਇੰਸਜ਼ ਵਿਭਾਗ ਦੇ ਮੁਖੀ ਪ੍ਰੋਫੈਸਰ ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਜਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਪਾਣੀ ਦੇ ਵੱਖ-ਵੱਖ ਸੋਮਿਆਂ ਦੀ ਸਾਂਭ ਸੰਭਾਲ ਦਾ ਸੱਦਾ ਦਿੱਤਾ।

 ਇਸ ਮੌਕੇ ਵਿਦਿਆਰਥੀਆਂ ਨੇ ਗਲੇਸ਼ੀਅਰ ਬਚਾਉਣ ਦੇ ਥੀਮ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਕੀਤੇ ਜਾਣ ਵਾਲੇ ਯਤਨਾਂ ਨੂੰ ਪ੍ਰੇਰਿਤ ਕਰਦੇ ਪੋਸਟਰ ਸਿਰਜਣ, ਭਾਸ਼ਣ ਅਤੇ ਕਵਿਤਾ ਉਚਾਰਨ ਦੇ ਵੱਖ ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਸਮਾਰੋਹ ਮੌਕੇ ਪ੍ਰੋਫੈਸਰ ਬਬੀਤਾ ਨੇ ਪੀਪੀਟੀ ਦੀ ਪੇਸ਼ਕਾਰੀ ਦੁਆਰਾ ਮਨੁੱਖੀ ਜੀਵਨ ਵਿੱਚ ਪਾਣੀ ਦੀ ਮਹੱਤਤਾ ਅਤੇ ਪਾਣੀ ਦੇ ਸੋਮਿਆਂ ਨੂੰ ਸੰਭਾਲ ਕੇ ਮਨੁੱਖਤਾ ਦਾ ਭਵਿੱਖ ਬਚਾਉਣ ਦਾ ਸੱਦਾ ਦਿੱਤਾ। 
ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਨਾਲ ਸਮਾਜ ਵਿੱਚ ਇੱਕ ਜਾਗਰੂਕ ਨਾਗਰਿਕ ਵਜੋਂ ਪਾਣੀ, ਮਿੱਟੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਣ ਲਈ ਹਮੇਸ਼ਾ ਉੱਦਮਸ਼ੀਲ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਿਰਜਣਾਤਮਕ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਿਤਾਬਾਂ ਦੇ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ। 
ਸਮਾਰੋਹ ਮੌਕੇ ਵਿਭਾਗ ਦੇ ਮੁਖੀ ਪ੍ਰੋ ਨਵਦੀਪ ਕੌਰ, ਡਾ ਰਾਜਕੁਮਾਰ ਪ੍ਰੋ ਅਪੂਰਵਾ, ਪ੍ਰੋ ਅਮ੍ਰਿਤਾ, ਪ੍ਰੋ ਬਬੀਤਾ, ਪ੍ਰੋ ਹਰੀਪ੍ਰੀਆ, ਪ੍ਰੋ ਸ਼ੀਤਲ ਸਮੇਤ ਵਿਦਿਆਰਥੀ ਹਾਜ਼ਰ ਸਨ।