ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਕ ਕੱਟ ਕੇ ਮਨਾਇਆ ਜਨਮਦਿਨ
ਮਾਨਸਾ, 11 ਜੂਨ- ਸਿੱਧੂ ਪਰਿਵਾਰ ਵੱਲੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 32ਵਾਂ ਜਨਮਦਿਨ ਅੱਜ ਪਿੰਡ ਮੂਸਾ ਵਿਖੇ ਮਨਾਇਆ ਗਿਆ। ਇਸ ਮੌਕੇ ਹਵੇਲੀ ਵਿੱਚ ਪਾਠ ਦੇ ਭੋਗ ਉਪਰੰਤ ਖੂਨਦਾਨ ਕੈਂਪ ਲਗਾਇਆ ਗਿਆ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੂਨਦਾਨ ਕਰਨ ਵਾਲਿਆਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਲਿਆਂਦਾ ਗਿਆ ਕੇਕ ਵੀ ਕੱਟਿਆ।

ਇਸ ਮੌਕੇ ਬੀਬੀਸੀ ਵੱਲੋਂ ਜਾਰੀ ਕੀਤੀ ਗਈ ਡਾਕੂਮੈਂਟਰੀ ਬਾਰੇ ਉਨ੍ਹਾ ਨੇ ਕਿਹਾ ਕਿ ਡਾਕੂਮੈਂਟਰੀ ਦਾ ਵਿਰੋਧ ਕਰਨ ਦੇ ਬਾਵਜੂਦ ਵੀ ਅੱਜ ਡਾਕੂਮੈਂਟਰੀ ਰਿਲੀਜ ਕਰ ਦਿੱਤੀ ਗਈ ਹੈ, ਜਿਸ ਕਾਰਨ ਉਹ ਨਿਰਾਸ਼ ਹਨ। ਉਨ੍ਹ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੀਗਲ ਨੋਟਿਸ ਵੀ ਭੇਜਿਆ ਗਿਆ ਸੀ, ਜਿਸ ਦੇ ਬਾਵਜੂਦ ਵੀ ਚੈਨਲ ਨੇ ਡਾਕੂਮੈਂਟਰੀ ਰਿਲੀਜ ਕੀਤੀ ਹੈ ਅਤੇ ਉਹ ਚੈਨਲ ਦੇ ਖ਼ਿਲਾਫ ਕੋਰਟ ਵਿੱਚ ਜਾਣਗੇ।
ਇਸ ਮੌਕੇ ਸ੍ਰੀ ਬਲਕੌਰ ਸਿੰਘ ਨੇ ਕਿਹਾ ਕਿ ਬੇਟੇ ਨੂੰ ਇਨਸਾਫ ਦਿਵਾਉਣ ਲਈ ਕਿਸੇ ਨੇ ਵੀ ਸਾਡਾ ਸਾਥ ਨਹੀਂ ਦਿੱਤਾ ਅਤੇ ਅੱਜ ਵੀ ਉਸ ਦੇ ਚਾਹੁਣ ਵਾਲੇ ਲਗਾਤਾਰ 3 ਸਾਲਾਂ ਤੋਂ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਜਦੋਂ ਸਿੱਧੂ ਜਿਊਂਦਾ ਸੀ ਤਾਂ ਉਸ ਸਮੇਂ ਵੀ ਕੁਝ ਲੋਕ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸੀ ਅਤੇ ਅੱਜ ਉਸੇ ਹਾਲਾਤ ਵਿੱਚੋਂ ਮੈਨੂੰ ਗੁਜਰਨਾ ਪੈ ਰਿਹਾ ਹੈ ਕਿਉਂਕਿ ਚਾਰੇ ਪਾਸਿਓਂ ਲੋਕ ਪ੍ਰੇਸ਼ਾਨ ਕਰ ਰਹੇ ਹਨ।