ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮ ਪ੍ਰਤੀ ਜਾਗਰੂਕ ਕੀਤਾ।
ਨਵਾਂਸ਼ਹਿਰ- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁਖੀ ਡਾਕਟਰ ਮਹਿਤਾਬ ਸਿੰਘ ਦੀ ਅਗਵਾਈ ਹੇਠ ਜ਼ਿਲੇ ਵਿਚ 1ਜਨਵਰੀ ਤੋਂ 31 ਜਨਵਰੀ ਤੱਕ ਸੜਕ ਸੁਰੱਖਿਆ ਮਹੀਨਾ ਮਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਅੱਜ ਜ਼ਿਲ੍ਹਾ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ, ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਏ.ਐਸ.ਆਈ ਸੁਭਾਸ਼ ਚੰਦਰ,ਵੁਮੈਨ ਹੈਲਪ ਡੈਸਕ ਤੋਂ ਏ ਐਸ ਆਈ ਬਲਵਿੰਦਰ ਕੌਰ, ਹੈਡ ਕਾਂਸਟੇਬਲ ਸੁਨੀਲ ਦੱਤ ਅਤੇ ਮਹਿਲਾ ਕਾਂਸਟੇਬਲ ਥਲਜੀਤ ਕੌਰ ਦੀ ਵਿਸ਼ੇਸ਼ ਟੀਮ ਨੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਕਰੀਹਾ ਦੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ।

ਜ਼ਿਲ੍ਹਾ ਟ੍ਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਦੱਸਿਆ ਕਿ ਠੰਡ ਅਤੇ ਸੰਘਣੀ ਧੁੰਦ ਦੇ ਚਲਦਿਆਂ ਇਹਨਾਂ ਦਿਨਾਂ ਦੌਰਾਨ ਬੱਚਿਆਂ ਨੂੰ ਸੜਕ ਤੇ ਚੱਲਦਿਆਂ ਬਹੁਤ ਅਹਿਤਿਆਤ ਵਰਤਣਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਭਰਾਵਾਂ ਨੂੰ ਵੀ ਸੰਘਣੀ ਧੁੰਦ ਦੌਰਾਨ ਫੌਗ ਲਾਈਟਾਂ ਦੀ ਵਰਤੋਂ ਅਤੇ ਰਿਫਲੈਕਟਰ ਲਗਾਉਣ ਬਾਰੇ ਪ੍ਰੇਰਿਤ ਕੀਤਾ।
ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਇੰਚਾਰਜ ਸੁਭਾਸ਼ ਚੰਦਰ ਨੇ ਬੱਚਿਆਂ ਨੂੰ ਦੱਸਿਆ ਕਿ ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਦੀ ਵਰਤੋਂ ਜਰੂਰ ਕੀਤੀ ਜਾਵੇ ਅਤੇ ਆਪਣੇ ਵਾਹਨਾਂ ਦੇ ਦਸਤਾਵੇਜ ਮੁਕੰਮਲ ਕਰਕੇ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਮੌਕੇ ਸਕੂਲ ਪ੍ਰਿੰਸੀਪਲ ਸੋਨੀਆ ਵਾਲੀਆ, ਕਲਰਕ ਦਲਜਿੰਦਰ ਸਿੰਘ ਤੇ ਬਾਕੀ ਸਟਾਫ ਮੈਂਬਰਾਂ ਨੇ ਨੇ ਆਈ ਹੋਈ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਟੀਮ ਦਾ ਧੰਨਵਾਦ ਕੀਤਾ।