ਖ਼ਾਲਸਾ ਕਾਲਜ ’ਚ ਲੋਹੜੀ ਦਾ ਤਿਉਹਾਰ ਮਨਾਇਆ
ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਲੋਹੜੀ ਦੀ ਧੂਣੀ ਬਾਲਣ ਉਪਰੰਤ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ’ਤੇ ਚਾਨਣਾ ਪਾਇਆ।

ਉਨ੍ਹਾਂ ਕਿਹਾ ਕਿ ਪਹਿਲੇ ਸਮਿਆਂ ਵਿਚ ਲੜਕੇ ਦੇ ਜਨਮ ਦੀ ਖੁਸ਼ੀ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਸੀ, ਪਰ ਹੁਣ ਸਮੇਂ ਦੇ ਬਦਲਾਅ ਨਾਲ ਧੀਆਂ ਦੇ ਜਨਮ ਦੀ ਖੁਸ਼ੀ ਵਿਚ ਵੀ ਲੋਹੜੀ ਵੰਡਣ ਦਾ ਰੁਝਾਨ ਸ਼ੁਰੂ ਹੋਇਆ ਹੈ ਜੋ ਲੜਕੇ ਅਤੇ ਲੜਕੇ ਦੇ ਅੰਤਰ ਨੂੰ ਮਿਟਾਉਣ ਲਈ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਰਾਏਦੀਪ ਸਿੰਘ ਨੇ ਲੋਹੜੀ ਸਬੰਧੀ ਗੀਤ ਪੇਸ਼ ਕੀਤਾ ਤੇ ਪ੍ਰੋ. ਕੰਵਲਜੀਤ ਕੌਰ ਨੇ ਲੋਹੜੀ ਦੇ ਤਿਉਹਾਰ ਸਬੰਧੀ ਆਪਣੇ ਵਿਚਾਰ ਰੱਖੇ।
ਸਮੂਹ ਸਟਾਫ਼ ਵਲੋਂ ਰਲਕੇ ਸੁੰਦਰ ਮੁੰਦਰੀਏ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਕਾਲਜ ਤੋਂ ਸੇਵਾ-ਮੁਕਤੀ ਲੈ ਰਹੇ ਕਾਲਜ ਦੇ ਇਲੈਕਟ੍ਰੀਸ਼ਨ ਬਲਦੇਵ ਸਿੰਘ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਕਾਲਜ ਦੇ ਸੀਨੀਅਰ ਪ੍ਰੋਫੈਸਰ ਲਖਵਿੰਦਰਜੀਤ ਕੌਰ, ਪੋ੍ਰ. ਕੰਵਰ ਕੁਲਵੰਤ ਸਿੰਘ, ਡਾ. ਜਾਨਕੀ ਅਗਰਵਾਲ, ਡਾ. ਮਨਬੀਰ ਕੌਰ ਤੇ ਹੋਰ ਸਟਾਫ਼ ਤੋਂ ਇਲਾਵਾ ਜੇ.ਪੀ. ਸਿੰਘ, ਹਜ਼ੂਰਾ ਸਿੰਘ ਪੈਲੀ, ਨਿਰਮਲ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਸੰਤੋਖ ਸਿੰਘ ਤੇ ਹੋਰ ਮੈਂਬਰ ਹਾਜ਼ਰ ਹੋਏ।