ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ ਨੇ ਲੋੜਵੰਦ ਪਰਿਵਾਰ ਨੂੰ ਘਰੇਲੂ ਸਮਾਨ ਦਿੱਤਾ।

ਨਵਾਂਸ਼ਹਿਰ, 13 ਜਨਵਰੀ-ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਵੱਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਪ੍ਰਧਾਨ ਲਖਵਿੰਦਰ ਸਿੰਘ ਸੂਰਾਪੁਰੀਆ ਦੀ ਅਗਵਾਈ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਲੋਹੜੀ ਦੇ ਸ਼ੁੱਭ ਮੌਕੇ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਘਰੇਲੂ ਸਮਾਨ ਜਿਸ ਵਿਚ ਪੇਟੀ, ਡਿਨਰ ਸੈੱਟ ਤੋਂ ਇਲਾਵਾ ਹੋਰ ਵੀ ਜ਼ਰੂਰਤ ਦਾ ਸਮਾਨ ਦਿੱਤਾ ਤਾਂ ਜੋ ਲੋੜਵੰਦ ਪਰਿਵਾਰ ਆਪਣੀ ਲੜਕੀ ਦਾ ਵਿਆਹ ਕਰ ਸਕੇ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜ ਸੇਵਾ ਦੇ ਕੰਮਾਂ ਵਿਚ ਲਾਇਨਜ਼ ਕਲੱਬ ਗੋਲਡ ਬੰਦਗੀ ਪਹਿਲਾ ਵੀ ਮੋਹਰੀ ਰਿਹਾ ਹੈ। ਇਸ ਮੌਕੇ ਪਾਲ ਸਿੰਘ ਬੰਗਾ, ਬਲਵੀਰ ਸਿੰਘ ਪੂਨੀ, ਜਸਪਾਲ ਸਿੰਘ ਲੌਂਗੀਆ, ਰਜਿੰਦਰ ਸਿੰਘ ਸੈਦਪੁਰੀ, ਕੁਲਵੰਤ ਸਿੰਘ ਸੈਣੀ, ਅਵਤਾਰ ਸਿੰਘ ਯੂ.ਐਸ.ਏ., ਪਵਨ ਕੁਮਾਰ, ਮਨਜੀਤ ਸਿੰਘ ਪੰਮਾ ਸਾਰੇ ਲਾਇਨਜ਼ ਮੈਂਬਰ ਆਦਿ ਹਾਜ਼ਰ ਸਨ।