ਸੈਕਟਰ 68 ਵਿੱਚ ਰਹਿੰਦੇ ਇੱਕ ਅਫਸਰ ਦੇ ਘਰੋਂ 10 ਲੱਖ 50 ਹਜ਼ਾਰ ਰੁਪਏ ਦੀ ਚੋਰੀ ਕਰਨ ਵਾਲਾ ਮੁਲਜ਼ਮ ਪੈਸਿਆਂ ਸਮੇਤ ਕਾਬੂ

ਐਸ ਏ ਐਸ ਨਗਰ, 16 ਜਨਵਰੀ- ਮੁਹਾਲੀ ਪੁਲਿਸ ਨੇ ਸੈਕਟਰ 68 ਵਿੱਚ ਰਹਿੰਦੇ ਇੱਕ ਸੀਨੀਅਰ ਅਫਸਰ ਦੇ ਘਰੋਂ 10 ਲੱਖ 50 ਹਜ਼ਾਰ ਰੁਪਏ ਦੀ ਚੋਰੀ ਕਰਨ ਵਾਲੇ ਮੁਲਜ਼ਮ ਨੂੰ ਪੈਸਿਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਅੰਕਿਤ, ਵਾਸੀ ਸੈਕਟਰ 49 ਚੰਡੀਗੜ੍ਹ ਵਜੋਂ ਹੋਈ ਹੈ।

ਇਸ ਸਬੰਧੀ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਕਟਰ 68 ਵਿਚਲੀ ਕੋਠੀ ਨੰਬਰ 1243 ਵਿੱਚ ਰਹਿਣ ਵਾਲੇ ਕੁਸ਼ਾਲ ਸਿੰਘਲਾ (ਜੋ ਇੱਕ ਸੀਨੀਅਰ ਅਫਸਰ ਹਨ) ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਕਿਸੇ ਵਿਅਕਤੀ ਵੱਲੋਂ ਬੀਤੀ 11 ਜਨਵਰੀ ਨੂੰ ਉਨ੍ਹਾਂ ਦੇ ਘਰੋਂ 10 ਲੱਖ 50 ਹਜ਼ਾਰ ਰੁਪਏ ਚੋਰੀ ਕਰ ਲਏ ਗਏ ਹਨ।
ਉਹਨਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਬੀ.ਐਨ.ਐਸ ਐਕਟ ਦੀ ਧਾਰਾ 305 (ਏ) ਅਤੇ 317 (2) ਦੇ ਤਹਿਤ ਮਾਮਲਾ ਦਰਜ ਕਰਕੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰੇ ਅਤੇ ਫੋਨ ਕਾਲ ਡਿਟੇਲ ਰਾਹੀਂ ਉਕਤ ਮਾਮਲੇ ਦੀ ਤਫਤੀਸ਼ ਕੀਤੀ ਅਤੇ ਥਾਣਾ ਫੇਜ਼ 8 ਦੇ ਮੁਖੀ ਰੁਪਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਚੋਰੀ ਕਰਨ ਵਾਲੇ ਮੁਲਜ਼ਮ ਦੀ ਪਛਾਣ ਕਰਨ ਦੇ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ।
ਡੀ.ਐਸ.ਪੀ ਬੱਲ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦੀ ਪੁੱਛਗਿੱਛ ਤੋਂ ਬਾਅਦ ਉਸ ਕੋਲੋਂ ਉਕਤ ਅਫਸਰ ਦੇ ਘਰੋਂ ਚੋਰੀ ਕੀਤੇ 10 ਲੱਖ 50 ਹਜ਼ਾਰ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਉਨਾਂ ਦੱਸਿਆ ਕਿ ਮੁਲਜ਼ਮ ਅੰਕਿਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।