
ਰਾਜ ਪੱਧਰੀ ਕ੍ਰਿਕਟ ਮੁਕਾਬਲੇ: ਲੜਕਿਆਂ ਵਿੱਚ ਜਲੰਧਰ ਤੇ ਲੜਕੀਆਂ ਵਿੱਚ ਫਰੀਦਕੋਟ ਬਣੇ ਚੈਂਪੀਅਨ
ਐਸ ਏ ਐਸ ਨਗਰ, 23 ਨਵੰਬਰ - ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ 67ਵੇਂ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਅੱਜ ਚੱਪੜਚਿੜੀ ਦੇ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸਮਾਪਤ ਹੋ ਗਏ। ਇਹਲਾਂ ਮੁਕਾਬਲਿਆਂ ਦੌਰਾਨ ਲੜਕੀਆਂ ਵਿੱਚ ਫਰੀਦਕੋਟ ਦੀ ਟੀਮ ਚੈਂਪੀਅਨ ਬਣੀ ਜਦਕਿ ਲੜਕਿਆਂ ਦਾ ਖ਼ਿਤਾਬ ਜਲੰਧਰ ਦੀ ਟੀਮ ਦੇ ਹਿੱਸੇ ਆਇਆ।
ਐਸ ਏ ਐਸ ਨਗਰ, 23 ਨਵੰਬਰ - ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ 67ਵੇਂ ਰਾਜ ਪੱਧਰੀ ਕ੍ਰਿਕਟ ਮੁਕਾਬਲੇ ਅੱਜ ਚੱਪੜਚਿੜੀ ਦੇ ਚੈਂਪੀਅਨਜ਼ ਕ੍ਰਿਕਟ ਅਕੈਡਮੀ ਦੇ ਮੈਦਾਨ ਵਿੱਚ ਸਮਾਪਤ ਹੋ ਗਏ। ਇਹਲਾਂ ਮੁਕਾਬਲਿਆਂ ਦੌਰਾਨ ਲੜਕੀਆਂ ਵਿੱਚ ਫਰੀਦਕੋਟ ਦੀ ਟੀਮ ਚੈਂਪੀਅਨ ਬਣੀ ਜਦਕਿ ਲੜਕਿਆਂ ਦਾ ਖ਼ਿਤਾਬ ਜਲੰਧਰ ਦੀ ਟੀਮ ਦੇ ਹਿੱਸੇ ਆਇਆ।
ਨਤੀਜਿਆਂ ਸਬੰਧੀ ਅਧਿਆਤਮ ਪ੍ਰਕਾਸ਼ ਤਿਊੜ ਅਤੇ ਕ੍ਰਿਸ਼ਨ ਮਹਿਤਾ ਨੇ ਦੱਸਿਆ ਕਿ ਲੜਕੀਆਂ ਦਾ ਫਾਈਨਲ ਮੈਚ ਫਰੀਦਕੋਟ ਤੇ ਲੁਧਿਆਣਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਫਰੀਦਕੋਟ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 102 ਦੌੜਾਂ ਬਣਾਈਆਂ ਜਿਸਦੇ ਜਵਾਬ ਵਿੱਚ ਖੇਡਦਿਆਂ ਲੁਧਿਆਣਾ ਦੀ ਟੀਮ ਨਿਰਧਾਰਿਤ ਓਵਰਾਂ ਵਿੱਚ ਕੇਵਲ 78 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਲੁਧਿਆਣਾ ਦੀ ਟੀਮ 24 ਦੌੜਾਂ ਦੇ ਅੰਤਰ ਨਾਲ ਜੇਤੂ ਰਹੀ। ਮੁਕਤਸਰ ਦੀ ਟੀਮ ਨੇ ਬਠਿੰਡਾ ਨੂੰ ਹਰਾ ਕੇ ਲੜਕੀਆਂ ਦੇ ਵਰਗ ਦਾ ਤੀਜਾ ਸਥਾਨ ਆਪਣੇ ਨਾਂ ਕੀਤਾ।
ਉਹਨਾਂ ਦੱਸਿਆ ਕਿ ਲੜਕਿਆਂ ਦਾ ਫਾਈਨਲ ਮੈਚ ਜਲੰਧਰ ਤੇ ਅੰਮ੍ਰਿਤਸਰ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਜੋ ਕਿ ਇੱਕਪਾਸੜ ਹੋ ਨਿੱਬੜਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਜਲੰਧਰ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 155 ਦੌੜਾਂ ਬਣਾਈਆਂ ਜਿਸਦੇ ਜਵਾਬ ਵਿੱਚ ਖੇਡਦਿਆਂ ਅੰਮ੍ਰਿਤਸਰ ਦੀ ਟੀਮ 16 ਓਵਰਾਂ ਵਿੱਚ ਮਹਿਜ਼ 77 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਜਲੰਧਰ ਦੀ ਟੀਮ 78 ਦੌੜਾਂ ਦੇ ਵੱਡੇ ਅੰਤਰ ਨਾਲ ਚੈਂਪੀਅਨ ਬਣੀ। ਲੜਕਿਆਂ ਦੇ ਵਰਗ ਵਿੱਚ ਤੀਜਾ ਸਥਾਨ ਸੰਗਰੂਰ ਦੇ ਹਿੱਸੇ ਆਇਆ ਜਦਕਿ ਮੇਜ਼ਬਾਨ ਮੁਹਾਲੀ ਦੀ ਟੀਮ ਨੂੰ ਚੌਥਾ ਸਥਾਨ ਮਿਲਿਆ।
ਅੱਜ ਹੋਏ ਇਨਾਮ ਵੰਡ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਗਿੰਨੀ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਅੰਗਰੇਜ਼ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ: ਇੰਦੂ ਬਾਲਾ ਅਤੇ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਕੀਤੀ।
ਇਸ ਮੌਕੇ ਸ਼ਮਸ਼ੇਰ ਸਿੰਘ, ਮਨਮੋਹਨ ਸਿੰਘ, ਮਨਪ੍ਰੀਤ ਸਿੰਘ ਗੋਸਲਾਂ, ਨਵਦੀਪ ਚੌਧਰੀ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਪਲਵਿੰਦਰ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ, ਅਮਨਪ੍ਰੀਤ ਕੌਰ, ਨਰਿੰਦਰ ਕੌਰ, ਤਰਿੰਦਰ ਸੰਧੂ, ਨਿਰਮਲਜੀਤ ਕੌਰ, ਵੀਨਾ ਕੁਮਾਰੀ, ਕਿਰਨ, ਵੀਰਪਾਲ ਕੌਰ, ਸਤਵਿੰਦਰ ਕੌਰ, ਸ਼ਰਨਜੀਤ ਕੌਰ, ਰੁਪਿੰਦਰ ਕੌਰ, ਸ਼ਰਨਜੀਤ ਕੌਰ, ਰਾਜਵੀਰ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
