ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ, ਸਰਦਾਰ ਭਗਤ ਸਿੰਘ ਨਗਰ ਵੱਲੋ ਕੋਰਟ ਕੰਪਲੈਕਸ ਵਿਖੇ ਸੰਵਿਧਾਨ ਦਿਵਸ ਮਨਾਇਆ।

ਸਰਦਾਰ ਭਗਤ ਸਿੰਘ ਨਗਰ ਨਵਾਂਸ਼ਹਿਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਨਵੀ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿੱਖੇ ਮਨਾਇਆ ਗਿਆ।

ਇਸ ਮੌਕੇ ਤੇ ਸਾਰੇ ਜੂਡੀਸ਼ੀਅਲ ਅਫਸ਼ਰ, ਬਾਰ ਐਡਵੋਕੇਟਜ਼, ਡੀ.ਐਲ.ਐਸ.ਏ ਸਟਾਫ ਅਤੇ ਸਾਰੀਆ ਕੋਰਟ ਦੇ ਸਟਾਫ ਕਰਮਚਾਰੀ  ਹਾਜ਼ਰ ਸਨ। ਇਸ ਮੌਕੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ  ਵੱਲੋ ਸਾਰਿਆ ਨੂੰ  ਸੰਬੋਧਨ ਕੀਤਾ ਗਿਆ ਅਤੇ ਕਿਹਾ ਕਿ ਸਾਡਾ ਸੰਵਿਧਾਨ ਵਿਸ਼ੇਸਤਾਵਾਂ ਭਰਪੂਰ ਹੈ । ਜਿਸ ਅਨੁਸਾਰ ਨਿਯਮਾਂ ਵਿੱਚ ਰਹਿ ਕੇ ਕੰਮ ਕਰਨ ਦੀ ਅਜ਼ਾਦੀ ਦਿੱਤੀ ਗਈ ਹੈ। 
ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਦੇ ਬੁਨਿਆਦੀ ਕਰਤੱਵਾਂ ਦਾ ਸਪਸ਼ਟ ਜ਼ਿਕਰ ਕੀਤਾ ਗਿਆ ਹੈ। ਭਾਰਤ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਨਾ, ਸਮਾਜ ਵਿੱਚ ਸਦਭਾਵਨਾ ਨੂੰ ਵਧਾਵਾ ਦੇਣਾ, ਔਰਤਾਂ ਦੀ ਇੱਜ਼ਤ ਨੂੰ ਯਕੀਨੀ ਬਣਾਉਣਾ, ਵਾਤਾਵਰਣ ਦੀ ਰੱਖਿਆ ਕਰਨਾ, ਵਿਗਿਆਨਕ ਸੁਭਾਅ ਦਾ ਵਿਕਾਸ ਕਰਨਾ, ਜਨਤਕ ਜਾਇਦਾਦ ਦੀ ਰਾਖੀ ਕਰਨਾ ਅਤੇ ਦੇਸ਼ ਨੂੰ ਉੱਚ ਪੱਧਰ ਦੀਆਂ ਪ੍ਰਾਪਤੀਆਂ ਤੱਕ ਲਿਜਾਣਾ ਨਾਗਰਿਕਾਂ ਦੇ ਬੁਨਿਆਦੀ ਫਰਜ਼ਾਂ ਵਿੱਚ ਸ਼ਾਮਲ ਹਨ।  
ਇਸ ਤੋ ਇਲਾਵਾ ਸੀਨੀਅਰ ਐਡਵੋਕੇਟ ਸਪਨਾ ਜੱਗੀ ਵੱਲੋ ਕਿਹਾ ਗਿਆ ਕਿ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਦਰਸਾਏ ਆਦਰਸ਼ ਇੱਕ ਦੂਜੇ ਦੇ ਪੂਰਕ ਹਨ। ਇਕੱਠੇ ਮਿਲ ਕੇ, ਉਹ ਇੱਕ ਅਜਿਹਾ ਮਾਹੌਲ ਬਣਾਉਂਦੇ ਹਨ ਜਿਸ ਵਿੱਚ ਹਰ ਇੱਕ ਨਾਗਰਿਕ ਨੂੰ ਵਧਣ-ਫੁੱਲਣ, ਸਮਾਜ ਵਿੱਚ ਯੋਗਦਾਨ ਪਾਉਣ ਅਤੇ ਸਾਥੀ ਨਾਗਰਿਕਾਂ ਦੀ ਮਦਦ ਕਰਨ ਦਾ ਮੌਕਾ ਮਿਲਦਾ ਹੈ। ਇਸ ਤੋਂ ਇਲਾਵਾ ਸੀਨੀਅਰ ਐਡਵੋਕੇਟ ਜੇ.ਡੀ ਜੈਨ ਵੱਲੋ ਵੀ ਸੰਬੋਧਨ ਕੀਤਾ ਗਿਆਂ।