ਜ਼ਿਲ੍ਹੇ ਦੀਆਂ ਮੰਡੀਆਂ 'ਚ 37332 ਮੀਟਰਿਕ ਟਨ ਝੋਨੇ ਦੀ ਆਮਦ, ਏਜੰਸੀਆਂ ਨੇ 34702 ਮੀਟਰਿਕ ਟਨ ਦੀ ਖਰੀਦ ਕੀਤੀ

ਐਸ.ਏ.ਐਸ.ਨਗਰ, 12 ਅਕਤੂਬਰ, 2024:- ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸ਼ਨੀਵਾਰ ਸ਼ਾਮ ਤੱਕ 37332 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 34702 ਮੀਟਰਿਕ ਟਨ ਦੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਰੇ 18 ਖਰੀਦ ਕੇਂਦਰਾਂ ਵਿੱਚ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ|

 ਜਿਸ ਵਿੱਚ ਪਨਗਰੇਨ, ਪਨਸਪ, ਪੰਜਾਬ ਰਾਜ ਗੁਦਾਮ ਨਿਗਮ, ਮਾਰਕਫੈੱਡ ਅਤੇ ਭਾਰਤੀ ਖੁਰਾਕ ਨਿਗਮ ਖਰੀਦ ਕਾਰਜਾਂ ਵਿੱਚ ਲੱਗੇ ਹੋਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 68.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਜਿਣਸ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਉਪਲਬਧ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਸਾੜਨ ਤੋਂ ਬਿਨਾਂ ਹੀ ਪਰਾਲੀ ਦਾ ਪ੍ਰਬੰਧਨ ਕਰਨ।