ਮਾਹਿਲਪੁਰ ਕਾਲਜ ਦੇ ਦਸ ਖਿਡਾਰੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪ੍ਰਤੀਨਿਧਤਾ ਕਰਨਗੇ

ਮਾਹਿਲਪੁਰ, 18 ਜਨਵਰੀ- ਇਥੋਂ ਦੇ ਸ੍ਰੀ ਗੁਰੂ ਗਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਦਸ ਖਿਡਾਰੀ 29 ਜਨਵਰੀ ਤੋਂ ਕਾਨਪੁਰ ਵਿੱਚ ਹੋ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਫੁਟਬਾਲ ਚੈਂਪੀਅਨਸ਼ਿਪ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਫੁਟਬਾਲ ਟੀਮ ਦੀ ਪ੍ਰਤੀਨਿਧਤਾ ਕਰਨਗੇ।

ਮਾਹਿਲਪੁਰ, 18 ਜਨਵਰੀ- ਇਥੋਂ ਦੇ ਸ੍ਰੀ ਗੁਰੂ ਗਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਦਸ ਖਿਡਾਰੀ 29 ਜਨਵਰੀ ਤੋਂ ਕਾਨਪੁਰ ਵਿੱਚ ਹੋ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਫੁਟਬਾਲ ਚੈਂਪੀਅਨਸ਼ਿਪ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਫੁਟਬਾਲ ਟੀਮ ਦੀ ਪ੍ਰਤੀਨਿਧਤਾ ਕਰਨਗੇ।
 ਇਸ ਬਾਰੇ ਜਾਣਕਾਰੀ ਦਿੰਦਿਆ ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਫੁਟਬਾਲ ਟੀਮ ਦੇ ਕੋਚ ਹਰਿੰਦਰ ਸਿੰਘ, ਚਰਨਜੀਤ ਸਿੰਘ ਅਤੇ ਪ੍ਰੋ. ਮਨਪ੍ਰੀਤ ਸੇਠੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੀਮ ਵਿੱਚ ਖਾਲਸਾ ਕਾਲਜ ਮਾਹਿਲਪੁਰ ਦੇ ਦਸ ਖਿਡਾਰੀ ਖੇਡ ਰਹੇ ਹਨ ਅਤੇ ਇਸ ਟੀਮ ਨੇ ਪਿਛਲੇ ਦਿਨਾਂ ਵਿੱਚ ਜੀਐਨਏ ਯੂਨੀਵਰਸਿਟੀ ਫਗਵਾਰਾ ਵਿੱਚ ਹੋਏ ਨਾਰਥ ਜਨ ਇੰਟਰ ਯੂਨੀਵਰਸਿਟੀ ਟੂਰਨਾਮੈਂਟ ਵਿੱਚ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। 
ਦੱਸਿਆ ਗਿਆ ਕਿ ਉਕਤ ਟੀਮ ਨੇ ਆਪਣੇ ਲੀਗ ਮੈਚਾਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੀਐਨਏ ਯੂਨੀਵਰਸਿਟੀ ਫਗਵਾਰਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਫੁਟਬਾਲ ਟੀਮ ਨੂੰ ਹਰਾ ਕੇ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ।
ਦੱਸਣਯੋਗ ਹੈ ਕਿ ਇਸ ਟੀਮ ਵਿੱਚ ਖੇਡ ਰਹੇ ਕਾਲਜ ਦੇ ਵਿਦਿਆਰਥੀ ਖਿਡਾਰੀਆਂ ਵਿੱਚ ਗਬਿੰਦ ਥਾਪਾ, ਰਮਨਦੀਪ ਸਿੰਘ, ਹਰਮਨਦੀਪ ਸਿੰਘ, ਹਰਮਨਜੀਤ ਸਿੰਘ, ਰਾਹਿਤ, ਪ੍ਰਿੰਸ, ਪਰਮਿੰਦਰ ਸਿੰਘ, ਗੁਰਸ਼ਰਨ ਸਿੰਘ, ਸਿਮਰਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਸ਼ਾਮਿਲ ਹਨ। ਇਸ ਸਬੰਧੀ ਸਿੱਖ ਵਿਦਿਆਕ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਪੈਟਰਨ ਡਾ. ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ ਅਤੇ ਜਨਰਲ ਸਕੱਤਰ ਪ੍ਰੋ. ਅਪਿੰਦਰ ਸਿੰਘ ਸਮੇਤ ਹਰ ਅਹਦੇਦਾਰਾਂ ਨੇ ਵੀ ਉਕਤ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਹਰ ਮਿਹਨਤ ਲਈ ਪ੍ਰੇਰਿਤ ਕੀਤਾ।