ਸੰਵਿਧਾਨ ਦਿਵਸ 'ਤੇ ਯੂਥ ਆਗੂ ਨੇ ਭੀਮ ਰਾਓ ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ
ਪਟਿਆਲਾ, 26 ਨਵੰਬਰ: ਸੰਵਿਧਾਨ ਦਿਵਸ ਮੌਕੇ ਅੱਜ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਯਾਦ ਕਰਦਿਆਂ ਸੰਜੀਵ ਸ਼ਰਮਾ ਕਾਲੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਪਟਿਆਲਾ ਨੇ ਸ਼ਰਧਾਂਜਲੀ ਭੇਟ ਕੀਤੀ| ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਹਰ ਦੇਸ਼ ਵਾਸੀ ਲਈ ਪ੍ਰੇਰਨਾ ਸਰੋਤ ਹਨ|

ਕਿਉਂਕਿ ਉਨ੍ਹਾਂ ਨੇ ਦੇਸ਼ ਦਾ ਸੰਵਿਧਾਨ ਦੇ ਕੇ ਨਾ ਸਿਰਫ਼ ਭਾਰਤ ਨੂੰ ਅੱਗੇ ਵਧਣ ਦਾ ਰਸਤਾ ਦਿਖਾਇਆ ਸਗੋਂ ਸੰਵਿਧਾਨ ਰਾਹੀਂ ਹੀ ਸਹੀ ਦਿਸ਼ਾ ਦਿੱਤੀ| ਅਜਿਹੀ ਸਥਿਤੀ ਵਿੱਚ ਦੇਸ਼ ਨੂੰ ਚਲਾਉਣ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਹਰ ਸਮੇਂ ਤਿਆਰ ਰਹਿਣ ਦੀ ਲੋੜ ਹੈ। ਇਸ ਮੌਕੇ ਅਮਰਪ੍ਰੀਤ ਸਿੰਘ ਬੌਬੀ ਸਾਬਕਾ ਕੌਂਸਲਰ, ਮਾਧਵ ਸਿੰਗਲਾ ਪ੍ਰਧਾਨ ਪਟਿਆਲਾ ਦਿਹਾਤੀ ਹਲਕਾ ਤੇ ਅਭਿਨਵ ਸ਼ਰਮਾ ਪ੍ਰਧਾਨ ਪਟਿਆਲਾ ਵੀ ਹਾਜ਼ਰ ਸਨ।