ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੀ ਮੌਜੂਦਗੀ 'ਚ ਹੰਦੋਵਾਲ ਦੇ ਸੈਂਕੜੇ ਨੌਜਵਾਨਾਂ ਨੇ ਝਾੜੂ ਛੱਡ ਕੇ ਕਮਲ ਦਾ ਲੜ ਫੜਿਆ
ਹੁਸ਼ਿਆਰਪੁਰ - ਭਾਜਪਾ ਆਗੂਆਂ ਨੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਅਤੇ ‘ਆਪ’ ਦੀਆਂ ਨਾਕਾਮੀਆਂ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਹੁਸ਼ਿਆਰਪੁਰ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਹੰਦੋਵਾਲ ਕਲਾਂ ਦੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਆਗੂ ਜਸਪ੍ਰੀਤ ਜੱਸਾ ਨੇ ਆਪਣੇ ਸੈਂਕੜੇ ਨੌਜਵਾਨ ਸਾਥੀਆਂ ਸਮੇਤ ‘ਆਪ’ ਦਾ ਝਾੜੂ ਛੱਡ ਕੇ ਭਾਜਪਾ ਦਾ ਪੱਲਾ ਫੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼, ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਲੋਕ ਸਭਾ ਇੰਚਾਰਜ ਪਰਵੀਨ ਬਾਂਸਲ ਅਤੇ ਵਿਧਾਨ ਸਭਾ ਕਨਵੀਨਰ ਡਾਕਟਰ ਦਿਲਬਾਗ ਰਾਏ ਨੇ ਭਾਜਪਾ ਦੇ ਮਫਲਰ ਪਾ ਕੇ ਭਾਜਪਾ 'ਚ ਸ਼ਾਮਿਲ ਕੀਤਾ।

ਇਸ ਮੌਕੇ ਚੱਬੇਵਾਲ ਮੰਡਲ ਪ੍ਰਧਾਨ ਮੰਗਤ ਰਾਮ, ਪਸਾਰ ਅਧਿਕਾਰੀ ਵਿਜੇ ਭਾਟੀਆ, ਜ਼ਿਲ੍ਹਾ ਸਕੱਤਰ ਧੀਰਜ ਐਰੀ, ਕਿਸਾਨ ਮੋਰਚਾ ਦੇ ਪ੍ਰਧਾਨ ਅਵਤਾਰ ਸਿੰਘ ਡਾਂਡੀਆ ਤੇ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ। ਵਿਸ਼ਾਲ ਚੋਣ ਪ੍ਰਚਾਰ ਰੈਲੀ ਵਿੱਚ ਹਾਜ਼ਰ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਨਾਅਰੇ ਲਾਏ ਅਤੇ ਵਾਅਦਾ ਕੀਤਾ ਕਿ ਉਹ ਨਰਿੰਦਰ ਮੋਦੀ ਦੀ ਸਰਕਾਰ ਬਣਾਉਣ ਵਿੱਚ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੀ ਮਦਦ ਕਰਨਗੇ। ਇਸ ਮੌਕੇ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ, ਚਾਰ ਮਾਰਗੀ ਸੜਕਾਂ ਦਾ ਜਾਲ, ਰੇਲਵੇ ਸਟੇਸ਼ਨ, ਰੇਲਵੇ ਪਲੇਟਫਾਰਮ ਅਤੇ ਮੈਡੀਕਲ ਕਾਲਜ ਬਣਾਉਣ ਦਾ ਪ੍ਰਬੰਧ ਕੀਤਾ ਹੈ।
ਇਹ ਸਭ ਮੋਦੀ ਸਰਕਾਰ ਦੀ ਵਿਕਾਸ ਪੱਖੀ ਸੋਚ ਸਦਕਾ ਹੀ ਸੰਭਵ ਹੋਇਆ ਹੈ। ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨੇ ਕਿਹਾ ਕਿ ਉਹ ਹੰਦੋਵਾਲ ਨਿਵਾਸੀਆਂ ਦੇ ਹਰ ਸੁੱਖ-ਦੁੱਖ ਵਿੱਚ ਸ਼ਰੀਕ ਹੋਣਗੇ ਅਤੇ ਸ਼੍ਰੀ ਸੋਮ ਪ੍ਰਕਾਸ਼ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਪੂਰਾ ਕਰਨਗੇ। ਸ਼੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਗਰੀਬਾਂ ਦੀ ਭਲਾਈ ਲਈ ਕੀਤੇ ਕੰਮਾਂ ਦੀ ਬਦੌਲਤ 40 ਕਰੋੜ ਦੇ ਕਰੀਬ ਲੋਕ ਗਰੀਬੀ ਰੇਖਾ ਤੋਂ ਬਾਹਰ ਆ ਚੁੱਕੇ ਹਨ ਅਤੇ ਭਾਰਤ 11ਵੇਂ ਤੋਂ 5ਵੇਂ ਨੰਬਰ 'ਤੇ ਆਰਥਿਕ ਸ਼ਕਤੀ ਬਣ ਗਿਆ ਹੈ। ਮੋਦੀ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ, ਸਾਹਿਬਜ਼ਾਦਿਆਂ ਦੀ ਯਾਦ ਵਿੱਚ ਬੀਰ-ਬਾਲ ਦਿਵਸ ਮਨਾ ਕੇ ਅਤੇ 84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇ ਕੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ।
ਡਾ: ਦਿਲਬਾਗ ਰਾਏ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਪੂਰਾ ਮਾਣ-ਸਨਮਾਨ ਮਿਲੇਗਾ। ਇਸ ਮੌਕੇ ਸ਼੍ਰੀ ਪ੍ਰਵੀਨ ਬਾਂਸਲ ਅਤੇ ਹੋਰ ਭਾਜਪਾ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਪਰਸ਼ੋਤਮ ਸ਼ਰਮਾ, ਇਕਬਾਲ ਸਿੰਘ ਸੰਘਾ, ਸੌਰਵ ਸ਼ਰਮਾ, ਸੰਨੀ, ਗੁਰਸੇਵਕ ਸਿੰਘ, ਫਕੀਰ ਚੰਦ ਅਤੇ ਸ੍ਰੀਮਤੀ ਨੀਲਮ ਸ਼ਰਮਾ ਆਦਿ ਸਮੇਤ ਸੈਂਕੜੇ ਲੋਕ ਹਾਜ਼ਰ ਸਨ।